ਪਿਤਾ ਦੀ ਮੌਤ ਦਾ ਗਮ ਸਹਾਰ ਨਾ ਸਕਿਆ ਪੁੱਤ, ਪੁਲਸ ਮੁਲਾਜ਼ਮ ਦੇ ਮੁੰਡੇ ਨੇ ਚੁੱਕਿਆ ਖ਼ੌਫ਼ਨਾਕ ਕਦਮ
Thursday, Feb 16, 2023 - 01:32 PM (IST)
ਅਬੋਹਰ (ਸੁਨੀਲ) : ਸਥਾਨਕ ਆਰੀਆ ਨਗਰੀ ਵਾਸੀ ਇਕ ਸਹਾਇਕ ਸਬ-ਇੰਸਪੈਕਟਰ ਦੇ ਮੁੰਡੇ ਨੇ ਆਪਣੇ ਪਿਤਾ ਦੇ ਗਮ ਵਿਚ ਖ਼ੁਦ ਨੂੰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਨੰ. 2 ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਉਂਦੇ ਹੋਏ 174 ਦੀ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਫਾਜ਼ਿਲਕਾ ’ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸ਼ਗਨ ਲਾਲ, ਜਿਨ੍ਹਾਂ ਦੀ ਕਰੀਬ ਦੋ ਮਹੀਨੇ ਪਹਿਲਾਂ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ, ਉਨ੍ਹਾਂ ਦੇ ਦਿਹਾਂਤ ਬਾਅਦ ਉਨ੍ਹਾਂ ਦਾ ਛੋਟਾ ਮੁੰਡਾ ਭੁਪਿੰਦਰ ਉਰਫ ਗੱਗੀ (22) ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਭੁਪਿੰਦਰ ਡੀ. ਏ. ਵੀ. ਕਾਲਜ ’ਚ ਬੀ. ਪੀ. ਐੱਡ. ਦੀ ਪੜ੍ਹਾਈ ਕਰਨ ਦੇ ਨਾਲ ਹੀ ਸ਼ਾਮ ਦੇ ਸਮੇਂ ਨੌਜਵਾਨਾਂ ਨੂੰ ਫਿਜ਼ੀਕਲ ਟ੍ਰੇਨਿੰਗ ਵੀ ਦਿੰਦਾ ਸੀ।
ਇਹ ਵੀ ਪੜ੍ਹੋ- ਆਪਣੇ ਕੋਲ ਕੰਮ ਕਰਨ ਵਾਲੇ ਕਾਮਿਆਂ ਦੇ ਨਾਂ ਕਰ ’ਤੀ 30 ਏਕੜ ਜ਼ਮੀਨ, ਜਾਣੋ ਕੀ ਰਹੀ ਵਜ੍ਹਾ
ਭੁਪਿੰਦਰ ਦੇ ਵੱਡੇ ਭਰਾ ਰਵਿੰਦਰ ਨੂੰ ਆਪਣੇ ਪਿਤਾ ਦੀ ਥਾਂ ’ਤੇ ਸਰਕਾਰੀ ਨੌਕਰੀ ਮਿਲ ਗਈ ਸੀ ਅਤੇ ਬੁੱਧਵਾਰ ਉਹ ਜ਼ਿਲ੍ਹਾ ਪੁਲਸ ਕਪਤਾਨ ਆਫਿਸ ’ਚ ਆਪਣੇ ਕਾਗਜਾਤ ਜਮਾਂ ਕਰਵਾਉਣ ਗਿਆ ਹੋਇਆ ਸੀ ਕਿ ਇਸ ਦੌਰਾਨ ਭੁਪਿੰਦਰ ਨੇ ਘਰ ’ਚ ਫਾਹ ਲਗਾ ਕੇ ਖ਼ੁਦਕੁਸ਼ੀ ਕਰ ਲਈ। ਜਦ ਘਰ ’ਚ ਮੌਜੂਦ ਭੁਪਿੰਦਰ ਦੀ ਮਾਤਾ ਨੂੰ ਇਸ ਸਬੰਧੀ ਪਤਾ ਲੱਗਾ ਤਾਂ ਉਸ ਨੇ ਨੇੜੇ-ਤੇੜੇ ਦੇ ਲੋਕਾਂ ਦੀ ਮਦਦ ਨਾਲ ਹੇਠਾਂ ਉਤਾਰ ਕੇ ਸਰਕਾਰੀ ਹਸਪਤਾਲ ’ਚ ਲਿਆਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- MP ਸੰਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ ਲਾਉਣ ਵਾਲੇ ਨੌਜਵਾਨ ਨੇ ਹੁਣ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।