ਕਰਜ਼ਾ ਲੈ ਕੇ ਕੀਤੇ ਭੈਣ ਦੇ ਵਿਆਹ ਤੋਂ ਬਾਅਦ ਕਰਜ਼ਾਈ ਹੋਇਆ ਪਿਓ, ਪੁੱਤ ਨੇ ਚੁੱਕਿਆ ਖੌਫ਼ਨਾਕ ਕਦਮ

Friday, May 05, 2023 - 05:48 PM (IST)

ਕਰਜ਼ਾ ਲੈ ਕੇ ਕੀਤੇ ਭੈਣ ਦੇ ਵਿਆਹ ਤੋਂ ਬਾਅਦ ਕਰਜ਼ਾਈ ਹੋਇਆ ਪਿਓ, ਪੁੱਤ ਨੇ ਚੁੱਕਿਆ ਖੌਫ਼ਨਾਕ ਕਦਮ

ਬਰੇਟਾ (ਬਾਂਸਲ) : ਨਜ਼ਦੀਕੀ ਪਿੰਡ ਖੁਡਾਲ ਕਲਾਂ ਵਿਖੇ ਇਕ 19 ਸਾਲਾ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਬੂਟਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਕੁਲਵਿੰਦਰ ਸਿੰਘ ਦੇ ਪਿਤਾ ਭੂਰਾ ਸਿੰਘ ਦੇ ਬਿਆਨਾਂ ਅਨੁਸਾਰ ਪਿਛਲੇ ਕੁਝ ਮਹੀਨੇ ਪਹਿਲਾਂ ਉਨ੍ਹਾਂ ਲੋਕਾਂ ਤੋਂ ਪੈਸੇ ਮੰਗ ਕੇ ਆਪਣੀ ਕੁੜੀ ਦਾ ਵਿਆਹ ਕੀਤਾ ਸੀ, ਜੋ ਪੈਸੇ ਹਾਲੇ ਤੱਕ ਉਨ੍ਹਾਂ ਵੱਲੋਂ ਲੋਕਾਂ ਨੂੰ ਵਾਪਸ ਨਹੀਂ ਕੀਤੇ ਗਏ। 

ਇਹ ਵੀ ਪੜ੍ਹੋ- ਡਿਊਟੀ 'ਤੇ ਜਾ ਰਹੇ ਏ. ਐੱਸ. ਆਈ. ਨਾਲ ਵਾਪਰੀ ਅਣਹੋਣੀ, ਸੋਚਿਆ ਨਾ ਸੀ ਕਿ ਇੰਝ ਆਵੇਗੀ ਮੌਤ

ਜਿਸ ਦੇ ਚੱਲਦਿਆਂ ਉਨ੍ਹਾਂ ਦਾ ਮੁੰਡਾ ਕੁਲਵਿੰਦਰ ਸਿੰਘ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸਨੇ ਬੀਤੇ ਦਿਨ ਵੀਰਵਾਰ ਨੂੰ ਘਰ 'ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਮ੍ਰਿਤਕ ਆਪਣੇ ਪਿੱਛੇ ਪਿਤਾ ਅਤੇ ਇਕ ਭੈਣ ਛੱਡ ਗਿਆ ਹੈ। ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਸੁਰਜਨ ਚੱਠਾ ਦੀ ਗ੍ਰਿਫ਼ਤਾਰੀ ਮਗਰੋਂ ਨੰਗਲ ਅੰਬੀਆਂ ਦੀ ਪਤਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ(ਵੀਡੀਓ)

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News