Punjab:ਨੌਜਵਾਨ ਨੇ ਕੀਤੀ ਖ਼ੁਦਕੁਸ਼ੀ! ਮਰਨ ਤੋਂ ਪਹਿਲਾਂ ਵੀਡੀਓ ਬਣਾ ਗਰਲਫਰੈਂਡ ਬਾਰੇ ਕਿਹਾ...

Thursday, Mar 12, 2026 - 01:22 PM (IST)

Punjab:ਨੌਜਵਾਨ ਨੇ ਕੀਤੀ ਖ਼ੁਦਕੁਸ਼ੀ! ਮਰਨ ਤੋਂ ਪਹਿਲਾਂ ਵੀਡੀਓ ਬਣਾ ਗਰਲਫਰੈਂਡ ਬਾਰੇ ਕਿਹਾ...

ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ ਦੇ ਮੁਹੱਲਾ ਲਾਹੌਰੀ ਗੇਟ 'ਚ ਇਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸੂਰਜ ਨਾਹਰ ਨਾਮ ਦੇ ਇਕ ਨੌਜਵਾਨ ਨੇ ਕਥਿਤ ਤੌਰ 'ਤੇ ਆਪਣੀ ਗਰਲਫ੍ਰੈਂਡ ਵੱਲੋਂ ਪਰੇਸ਼ਾਨ ਕੀਤੇ ਜਾਣ ਕਾਰਨ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਸੂਰਜ ਨੇ ਇਕ 21 ਸੈਕਿੰਡ ਦੀ ਵੀਡੀਓ ਬਣਾਈ, ਜਿਸ 'ਚ ਉਸ ਨੇ ਇਕ ਔਰਤ 'ਤੇ ਗੰਭੀਰ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ ਬਿਆਨ

ਸੂਰਜ ਨੇ ਆਪਣੀ ਆਖਰੀ ਵੀਡੀਓ 'ਚ ਰੋਂਦੇ ਹੋਏ ਕਿਹਾ ਕਿ ਰੀਤ ਨਾਮ ਦੀ ਕੁੜੀ ਨੇ ਉਸ ਨੂੰ ਬਹੁਤ ਪਰੇਸ਼ਾਨ ਕੀਤਾ ਹੈ ਅਤੇ ਉਸ ਕੋਲੋਂ ਕਾਫ਼ੀ ਪੈਸੇ ਵੀ ਲਏ ਹਨ। ਉਸ ਨੇ ਦੋਸ਼ ਲਗਾਇਆ ਕਿ ਉਹ ਔਰਤ ਹੁਣ ਉਸ ਨੂੰ ਜਬਰ-ਜ਼ਿਨਾਹ ਦਾ ਕੇਸ ਦਰਜ ਕਰਵਾਉਣ ਦੀ ਧਮਕੀ ਦੇ ਕੇ ਬਲੈਕਮੇਲ ਕਰ ਰਹੀ ਸੀ, ਜਿਸ ਕਾਰਨ ਉਹ ਬਹੁਤ ਦੁਖ਼ੀ ਸੀ। ਵੀਡੀਓ 'ਚ ਨੌਜਵਾਨ ਦੇ ਗਲੇ 'ਚ ਚਾਦਰ ਦਾ ਬਣਿਆ ਫਾਹਾ ਵੀ ਨਜ਼ਰ ਆ ਰਿਹਾ ਸੀ।

PunjabKesari

ਇਹ ਵੀ ਪੜ੍ਹੋ: ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ

ਪਰਿਵਾਰਕ ਮੈਂਬਰਾਂ ਦਾ ਬਿਆਨ 
ਮ੍ਰਿਤਕ ਦੀ ਮਾਂ ਪੂਨਮ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਪੁੱਤਰ ਦੀ ਉਕਤ ਔਰਤ ਨਾਲ ਪਿਛਲੇ ਡੇਢ ਸਾਲ ਤੋਂ ਦੋਸਤੀ ਸੀ। ਸ਼ੁਰੂ 'ਚ ਔਰਤ ਨੇ ਖ਼ੁਦ ਨੂੰ ਕੁਆਰੀ ਦੱਸਿਆ ਸੀ ਪਰ ਬਾਅਦ 'ਚ ਸੂਰਜ ਨੂੰ ਪਤਾ ਲੱਗਾ ਕਿ ਉਹ ਪਹਿਲਾਂ ਤੋਂ ਵਿਆਹੁਤਾ ਹੈ। ਜਦੋਂ ਸੂਰਜ ਨੇ ਇਸ ਬਾਰੇ ਸਵਾਲ ਕੀਤਾ ਤਾਂ ਉਸ ਨੇ 2 ਲੱਖ ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਪੁਲਸ ਕੋਲ ਸ਼ਿਕਾਇਤਾਂ ਕਰਨ ਲੱਗ ਪਈ। ਇਸੇ ਮਾਨਸਿਕ ਪਰੇਸ਼ਾਨੀ ਕਾਰਨ ਸੂਰਜ ਨੇ ਬੁੱਧਵਾਰ ਰਾਤ ਨੂੰ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ।

ਪੁਲਸ ਦੀ ਜਾਂਚ 
ਥਾਣਾ ਸਿਟੀ ਕਪੂਰਥਲਾ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਨੇ ਦੱਸਿਆ ਕਿ ਵੀਡੀਓ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਦੀ ਮਾਂ ਦੇ ਬਿਆਨਾਂ 'ਤੇ ਐੱਫ਼.ਆ ਈ. ਆਰ. ਦਰਜ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਉਕਤ ਔਰਤ ਨੇ ਵੀ ਪਹਿਲਾਂ ਸੂਰਜ ਦੇ ਖ਼ਿਲਾਫ਼ ਤੰਗ-ਪ੍ਰੇਸ਼ਾਨ ਕਰਨ ਦੀਆਂ ਕੁਝ ਸ਼ਿਕਾਇਤਾਂ ਦਿੱਤੀਆਂ ਸਨ, ਜਿਨ੍ਹਾਂ ਦੀ ਜਾਂਚ ਦੌਰਾਨ ਪੜਤਾਲ ਕੀਤੀ ਜਾਵੇਗੀ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ ਤਬਾਦਲੇ, ਵੇਖੋ List
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

shivani attri

Content Editor

Related News