ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, ਦਿੜ੍ਹਬਾ ਵਿਖੇ ਨੌਜਵਾਨ ਦੀ ਹੋਈ ਦਰਦਨਾਕ ਮੌਤ
Sunday, Apr 09, 2023 - 01:58 PM (IST)
ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਦਿੜ੍ਹਬਾ ਵਿਖੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਮੋੜਾ ਦੇ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨੌਜਵਾਨ ਗੁਰਪ੍ਰੀਤ ਸਿੰਘ ਸਕੂਟਰੀ ’ਤੇ ਸਵਾਰ ਹੋ ਕੇ ਮੋੜਾ ਵੱਲ ਨੂੰ ਜਾ ਰਿਹਾ ਸੀ। ਇਸ ਦੌਰਨ ਰਸਤੇ ’ਚ ਇਕ ਟਰੱਕ ਨਾਲ ਹੋਈ ਭਿਆਨਕ ਟੱਕਰ 'ਚ ਉਸਦੀ ਮੌਕੇ ’ਤੇ ਮੌਤ ਹੋ ਗਈ।
ਇਹ ਵੀ ਪੜ੍ਹੋ- ਸੰਤ ਬਾਬਾ ਮਾਨ ਸਿੰਘ ਜੀ ਪਿਹੋਵਾ ਵਾਲਿਆਂ ਦਾ ਦਿਹਾਂਤ
ਪੁੱਤ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਸਥਾਨਕ ਸਿਵਲ ਹਸਪਤਾਲ ’ਚ ਗੁਰਪ੍ਰੀਤ ਸਿੰਘ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪੁਲਸ ਨਾਲ ਸੰਪਰਕ ਕਰਨ ’ਤੇ ਨਵੀਂ ਅਨਾਜ ਮੰਡੀ ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਟਰੱਕ ਨੂੰ ਕਬਜ਼ੇ ’ਚ ਲੈ ਲਿਆ ਹੈ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਪਹੁੰਚਾ ਦਿੱਤਾ ਗਿਆ ਹੈ।ਟ
ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਵੱਲੋਂ ਸਰੰਡਰ ਕਰਨ ਦੀਆਂ ਚਰਚਾਵਾਂ 'ਤੇ ਪੰਜਾਬ ਪੁਲਸ ਦਾ ਬਿਆਨ ਆਇਆ ਸਾਹਮਣੇ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।