ਚੰਡੀਗੜ੍ਹ ਤੋਂ ਦੋਸਤ ਨੂੰ ਮਿਲਣ ਬਟਾਲਾ ਆਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

02/22/2023 12:40:45 PM

ਬਟਾਲਾ (ਸਾਹਿਲ, ਯੋਗੀ, ਅਸ਼ਵਨੀ) : ਬਟਾਲਾ-ਜਲੰਧਰ ਰੋਡ 'ਤੇ ਵਾਪਰੇ ਭਿਆਨਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕਾਰ ਦੇ ਦਰੱਖ਼ਤ ਨਾਲ ਟਕਰਾਉਣ ਕਾਰਨ ਇਹ ਵੱਡਾ ਹਾਦਸਾ ਵਾਪਰਿਆ। ਇਹ ਹਾਦਸਾ ਅੱਜ ਸਵੇਰੇ ਬਟਾਲਾ-ਜਲੰਧਰ ਰੋਡ ਮੁੱਖ ਮਾਰਗ ’ਤੇ ਸਥਿਤ ਅੱਡਾ ਅੰਮੋਨੰਗਲ ਨੇੜੇ ਵਾਪਰਿਆ, ਜਿੱਥੇ ਇਕ ਬੇਕਾਬੂ ਕਾਰ ਦਰੱਖ਼ਤ ਜਾ ਟਕਰਾਈ, ਜਿਸ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਰੁੜਕੀ, ਮੋਹਾਲੀ ਵਜੋਂ ਹੋਈ ਹੈ ਜਦਕਿ ਜ਼ਖ਼ਮੀ ਨੌਜਵਾਨ ਦਾ ਨਾਂ ਜੱਸ ਪੁੱਤਰ ਕੁਲਵਿੰਦਰ ਹੈ, ਜੋ ਕਿ ਜੰਡਪੁਰ, ਖਰੜ ਦਾ ਰਹਿਣ ਵਾਲਾ ਹੈ। 

ਇਹ ਵੀ ਪੜ੍ਹੋ- ਬਰਨਾਲਾ 'ਚ ਬਜ਼ੁਰਗ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਆੜ੍ਹਤੀਏ ਤੋਂ ਲੈਣੇ ਸਨ 44 ਲੱਖ ਰੁਪਏ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ.  ਅਮਰਜੀਤ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਆਪਣੇ ਦੋਸਤ ਜੱਸ ਨਾਲ ਸਵਿਫਟ ਕਾਰ ’ਤੇ ਸਵਾਰ ਹੋ ਕੇ ਬਟਾਲਾ ਰਹਿੰਦੇ ਆਪਣੇ ਦੋਸਤ ਨੂੰ ਮਿਲਣ ਲਈ ਆਏ ਸਨ। ਬਟਾਲਾ ਵਿਖੇ ਆਪਣੇ ਇਕ ਦੋਸਤ ਨੂੰ ਮਿਲਣ ਉਪਰੰਤ ਉਹ ਦੂਜੇ ਦੋਸਤ ਨੂੰ ਮਿਲਣ ਲਈ ਡੇਰਾ ਬਾਬਾ ਨਾਨਕ ਵਿਖੇ ਗਏ ਸਨ। ਇਸ ਦੌਰਾਨ ਅੱਜ ਸਵੇਰੇ ਜਦੋਂ ਉਹ ਆਪਣੇ ਘਰ ਵਾਪਸ ਜਾ ਰਹੇ ਸਨ ਤਾਂ ਅੱਡਾ ਅੰਮੋਨੰਗਲ ਨੇੜੇ ਪਹੁੰਚਣ 'ਤੇ ਉਨੀਂਦਰਾ ਹੋਣ ਕਰਕੇ ਕਾਰ ਚਲਾ ਰਹੇ ਕੁਲਦੀਪ ਸਿੰਘ ਕੋਲੋਂ ਅਚਾਨਕ ਕਾਰ ਬੇਕਾਬੂ ਹੁੰਦੀ ਹੋਈ ਦਰੱਖ਼ਤ ਨਾਲ ਜਾ ਟਕਰਾਈ, ਜਿਸ ਦੇ ਸਿੱਟੇ ਵਜੋਂ ਇਸ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਕੇਂਦਰੀ ਮੰਤਰੀ ਦੇ ਬਿਆਨ ਨੇ ਭਖਾਈ ਪੰਜਾਬ ਦੀ ਸਿਆਸਤ, ਸੁਖਬੀਰ ਬਾਦਲ ਨੇ ਬੋਲਿਆ ਵੱਡਾ ਹਮਲਾ

ਜਦਕਿ ਦੂਜਾ ਨੌਜਵਾਨ ਜੱਸ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ 108 ਦੇ ਐਂਬੂਲੈਂਸ ਦੇ ਮੁਲਾਜ਼ਮ ਈ. ਐੱਮ. ਟੀ. ਹਰਜੀਤ ਸਿੰਘ ਨੇ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਦੌਰਾਨ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News