ਕੈਨੇਡਾ ''ਚ ਹਾਦਸੇ ਦੌਰਾਨ ਮਾਰੇ ਗਏ ਦਲਵੀਰ ਦੀ ਪਿੰਡ ਪੁੱਜੀ ਲਾਸ਼, ਇਕਲੌਤੇ ਪੁੱਤ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

05/01/2023 6:30:40 PM

ਭਵਾਨੀਗੜ੍ਹ (ਕਾਂਸਲ) : ਕੈਨੇਡਾ ਵਿਖੇ ਇਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਪਿੰਡ ਬਲਿਆਲ ਦੇ ਜੰਮਪਲ ਦਲਵੀਰ ਸਿੰਘ ਕਲੇਰ ਦੀ ਮ੍ਰਿਤਕ ਦੇਹ 22 ਦਿਨਾਂ ਬਾਅਦ ਬੀਤੇ ਦਿਨ ਉਸਦੇ ਜੱਦੀ ਪਿੰਡ ਬਲਿਆਲ ਵਿਖੇ ਪਹੁੰਚੀ। ਜਿੱਥੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸਮੇਤ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਬਹੁਤ ਨਮ ਅੱਖਾਂ ਨਾਲ ਮ੍ਰਿਤਕ ਨੌਜਵਾਨ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਆਪਣੇ ਜਿਗਰ ਦੇ ਟੋਟੇ ਨੂੰ ਸੰਗਲਾਂ ਨਾਲ ਬੰਨ੍ਹਣ ਲਈ ਮਜਬੂਰ ਹੋਈ ਮਾਂ, ਵਜ੍ਹਾ ਜਾਣ ਪਸੀਜ ਜਾਵੇਗਾ ਦਿਲ

PunjabKesari

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ’ਚ ਵਾਪਰੇ ਸੜਕ ਹਾਦਸੇ ’ਚ ਪੰਜਾਬ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਨੌਜਵਾਨਾਂ ’ਚੋਂ ਇਕ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਲਿਆਲ ਦਾ ਜੰਮਪਲ ਦਲਵੀਰ ਸਿੰਘ (26) ਵੀ ਸ਼ਾਮਲ ਸੀ। ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਲਵੀਰ ਸਿੰਘ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਤੇ ਲਗਭਗ 20 ਮਹੀਨੇ ਪਹਿਲਾ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਤੇ ਉੱਥੇ ਮਿਸੀਸਾਗਾ ਸ਼ਹਿਰ ’ਚ ਰਹਿੰਦਾ ਸੀ।

ਇਹ ਵੀ ਪੜ੍ਹੋ- ਪ੍ਰੇਮ ਸੰਬੰਧਾਂ ਦੀ ਰੰਜਿਸ਼ ’ਚ ਵੱਡੀ ਵਾਰਦਾਤ, ਵੀਡੀਓ ’ਚ ਦੇਖੋ ਕਿਵੇਂ 30-35 ਨੌਜਵਾਨਾਂ ਨੇ ਘਰ ਆ ਕੇ ਚਲਾਈਆਂ ਤਲਵਾਰਾਂ

PunjabKesari

ਪਿਛਲੇ ਦਿਨੀ 12 ਅਪ੍ਰੈਲ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸੜਕ ਹਾਦਸੇ ’ਚ ਉਨ੍ਹਾਂ ਦੇ ਪੁੱਤਰ ਦਲਵੀਰ ਸਿੰਘ ਦੀ ਮੌਤ ਹੋ ਗਈ ਹੈ ਅਤੇ ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਦਲਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਕੋਲ ਵੀ ਗੁਹਾਰ ਲਗਾਈ ਗਈ ਸੀ। ਜਿਸ ਕਾਰਨ 22 ਦਿਨਾਂ ਬਾਅਦ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਗਿਆ ਹੈ। ਇਸ ਮੌਕੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਏ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਤੇ ਮੌਜੂਦਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਪਤੀ ਮਨਦੀਪ ਸਿੰਘ ਲੱਖੇਵਾਲ ਨੇ ਕਿਹਾ ਕਿ ਬਹੁਤ ਮੰਦਭਾਗੀ ਘਟਨਾ ਵਾਪਰੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News