ਨਸ਼ੇ ਨੇ ਪੁਆਏ ਇਕ ਹੋਰ ਘਰ 'ਚ ਵੈਣ, ਫਿਰੋਜ਼ਪੁਰ 'ਚ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

03/08/2023 4:56:14 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਨਾਜ਼ੂ ਸ਼ਾਹ ਵਾਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨੌਜਵਾਨ ਦੀ ਲਾਸ਼ ਫਿਰੋਜ਼ਪੁਰ ਦੀ ਫੀਡਰ ਨਹਿਰ ਕੋਲੋਂ ਬਰਾਮਦ ਹੋਈ ਹੈ। 

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਇਕ ਹੋਰ ਪਰਿਵਾਰ, ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਜਾ ਰਹੇ ਨੌਜਵਾਨ ਦੀ ਮੌਤ

ਇਸ ਮੌਕੇ ਗੱਲ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਭਰੇ ਮਨ ਨਾਲ ਦੱਸਿਆ ਕਿ ਉਸਦਾ ਮੁੰਡਾ ਨਸ਼ਾ ਕਰਨ ਦਾ ਆਦੀ ਸੀ। ਉਨ੍ਹਾਂ ਵੱਲੋਂ ਇਲਾਜ ਲਈ ਗੁਰਜੀਤ ਸਿੰਘ  ਨੂੰ ਨਸ਼ਾ ਛੁਡਾਉ ਕੇਂਦਰ ਭੇਜਿਆ ਗਿਆ ਅਤੇ ਕੁਝ ਦਿਨ ਪਹਿਲਾਂ ਹੀ ਉਸ ਨੂੰ ਘਰ ਲਿਆਂਦਾ ਸੀ ਪਰ ਅੱਜ ਇਹ ਭਾਣਾ ਵਾਪਰ ਗਿਆ। 

ਇਹ ਵੀ ਪੜ੍ਹੋ- ਨਾਭਾ ਜੇਲ੍ਹ 'ਚ ਬੰਦ ਗੈਂਗਸਟਰ ਅਮਨਾ ਦਾ ਇਕ ਹੋਰ ਕਾਰਨਾਮਾ ਆਇਆ ਸਾਹਮਣੇ, ਕੀਤਾ ਵੱਡਾ ਕਾਂਡ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto