ਰਾਧਾ ਸੁਆਮੀ ਡੇਰੇ ਜਾ ਰਹੇ ਪਰਿਵਾਰ ਨੂੰ ਰੋਡਵੇਜ਼ ਦੀ ਬੱਸ ਨੇ ਦਰੜਿਆ, ਮੌਕੇ ’ਤੇ ਨੌਜਵਾਨ ਦੀ ਮੌਤ

Sunday, Feb 12, 2023 - 06:36 PM (IST)

ਰਾਧਾ ਸੁਆਮੀ ਡੇਰੇ ਜਾ ਰਹੇ ਪਰਿਵਾਰ ਨੂੰ ਰੋਡਵੇਜ਼ ਦੀ ਬੱਸ ਨੇ ਦਰੜਿਆ, ਮੌਕੇ ’ਤੇ ਨੌਜਵਾਨ ਦੀ ਮੌਤ

ਬਾਬਾ ਬਕਾਲਾ ਸਾਹਿਬ (ਰਾਕੇਸ਼) : ਅੱਜ ਸਵੇਰੇ 9 ਵਜੇਂ ਦੇ ਕਰੀਬ ਇਕ ਐਕਟਿਵਾ ਸਵਾਰ ਪਰਿਵਾਰ ਨੂੰ ਹਿਮਾਚਲ ਰੋਡਵੇਜ ਦੀ ਬੱਸ ਵੱਲੋਂ ਫੇਟ ਮਾਰੇ ਜਾਣ ‘ਤੇ ਐਕਟਿਵਾ ਸਵਾਰ ਚਾਲਕ ਪੰਕਜ ਅਰੋੜਾ (33) ਦੀ ਹਸਪਤਾਲ ਲਿਜਾਦੇ ਸਮੇਂ ਮੌਤ ਹੋ ਗਈ, ਜਦਕਿ ਉਸਦੇ ਨਾਲ ਬੈਠੀ ਉਸਦੀ ਪਤਨੀ ਅਤੇ ਇਕ 5 ਸਾਲਾ ਮੁੰਡਾ ਜ਼ਖ਼ਮੀ ਹੋ ਗਿਆ, ਜਿੰਨ੍ਹਾਂ ਨੂੰ ਮਹਾਰਾਜ ਸਾਵਨ ਸਿੰਘ ਚੈਰੀਟੇਬਲ ਹਸਪਤਾਲ ਬਿਆਸ ਵਿਖੇ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ- ਬਹਿਬਲ ਕਲਾਂ ਗੋਲ਼ੀਕਾਂਡ ਦੇ ਅਹਿਮ ਗਵਾਹ ਹਾਕਮ ਸਿੰਘ ਫ਼ੌਜੀ ਦਾ ਦਿਹਾਂਤ

ਥਾਣਾ ਬਿਆਸ ਦੀ ਪੁਲਸ ਵੱਲੋਂ ਮੌਕੇ ‘ਤੇ ਪੁੱਜ ਕੇ ਹਾਦਸਾਗ੍ਰਸਤ ਬੱਸ ਅਤੇ ਉਸਦੇ ਡਰਾਈਵਰ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ ਹੈ, ਜਦਕਿ ਮ੍ਰਿਤਕ ਪੰਕਜ ਅਰੋੜਾ ਜੋ ਕਿ ਕਸਬਾ ਰਈਆ ਦਾ ਵਸਨੀਕ ਦੱਸਿਆ ਜਾਂਦਾ ਹੈ, ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲਿਆਂਦਾ ਗਿਆ ਹੈ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਤਫਤੀਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਮੁੱਚੇ ਰਈਆ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ- CBSE ਨੇ ਜਾਰੀ ਕੀਤੇ ਸਖ਼ਤ ਹੁਕਮ, ਜੇ ਕੀਤੀ ਇਹ ਗ਼ਲਤੀ ਤਾਂ ਦੇਣਾ ਪਵੇਗਾ ਜੁਰਮਾਨਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News