ਕਾਲ ਬਣ ਕੇ ਆਏ ਪਸ਼ੂ ਨੇ ਤਬਾਹ ਕਰ ਦਿੱਤਾ ਪਰਿਵਾਰ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ

Sunday, Mar 12, 2023 - 04:28 PM (IST)

ਕਾਲ ਬਣ ਕੇ ਆਏ ਪਸ਼ੂ ਨੇ ਤਬਾਹ ਕਰ ਦਿੱਤਾ ਪਰਿਵਾਰ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ

ਅਬੋਹਰ (ਸੁਨੀਲ) : ਬੀਤੀ ਰਾਤ ਅਬੋਹਰ 'ਚ ਵਾਪਰੇ ਭਿਆਨਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ (32) ਪੁੱਤਰ ਅਮਰਜੀਤ ਸਿੰਘ ਵਾਸੀ ਢਾਣੀ ਜਾਮਨਿਆ ਨੇੜੇ ਆਲਮਗੜ੍ਹ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਈ ਹੈ।

ਇਹ ਵੀ ਪੜ੍ਹੋ- ਬਠਿੰਡਾ ਦੇ ਹੋਟਲ 'ਚ ਚੱਲ ਰਿਹਾ ਸੀ ਜਿਸਮ ਫਿਰੋਸ਼ੀ ਦਾ ਧੰਦਾ, ਪੁਲਸ ਨੇ 4 ਨੂੰ ਕੀਤਾ ਗ੍ਰਿਫ਼ਤਾਰ, 3 ਫ਼ਰਾਰ

ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 10 ਵਜੇ ਸੀਤੋ ਰੋਡ ਤੋਂ ਅਬੋਹਰ ਵੱਲ ਆ ਰਿਹਾ ਸੀ। ਇਸ ਦੌਰਾਨ ਰਸਤੇ ਵਿਚ ਖੜ੍ਹੇ ਇਕ ਬੇਸਹਾਰਾ ਪਸ਼ੂ ਤੋਂ ਬਚਾਅ ਕਰਦੇ ਸਮੇਂ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕੰਢੇ ਲੱਗੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ। ਮੌਕੇ 'ਤੇ ਮੌਜੂਦ ਲੋਕਾਂ ਨੇ 108 ਦੀ ਮਦਦ ਨਾਲ ਉਸਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਧਰ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਰਖਵਾਉਂਦੇ ਹੋਏ ਉਸਦੇ ਚਾਚਾ ਗੁਰਮੀਤ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਫਿਰ ਵਿਵਾਦਾਂ 'ਚ ਘਿਰੀ ਫਰੀਦਕੋਟ ਜੇਲ੍ਹ, ਹਵਾਲਾਤੀ ਨੇ ਜੇਲ੍ਹ 'ਚ ਕੀਤੀ ਖ਼ੁਦਕੁਸ਼ੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News