ਫਰੀਦਕੋਟ : 26 ਦਿਨ ਪਹਿਲਾਂ ਲਿਬਨਾਨ ’ਚ ਨੌਜਵਾਨ ਦੀ ਹੋਈ ਸੀ ਮੌਤ, ਅੱਜ ਜੱਦੀ ਘਰ ਪਹੁੰਚੀ ਮ੍ਰਿਤਕ ਦੇਹ
Thursday, May 12, 2022 - 01:46 PM (IST)
ਫਰੀਦਕੋਟ (ਦੁਸਾਂਝ) : ਲਿਬਨਾਨ ’ਚ ਕਤਲ ਕੀਤੇ ਗਏ ਫਰੀਦਕੋਟ ਦੇ ਨੌਜਵਾਨ ਦੀ ਲਾਸ਼ ਫਰੀਦਕੋਟ ਪਹੁੰਚ ਗਈ ਹੈ। ਰੁਜ਼ਗਾਰ ਦੀ ਭਾਲ ਲਈ ਲਿਬਨਾਨ ਗਏ ਫਰੀਦਕੋਟ ਦੇ 26 ਸਾਲਾ ਨੌਜਵਾਨ ਲਵਪ੍ਰੀਤ ਦੀ ਲਾਸ਼ ਅੱਜ ਫਰੀਦਕੋਟ ਵਿਖੇ ਉਨ੍ਹਾਂ ਦੇ ਘਰ ਪਹੁੰਚ ਗਈ ਹੈ। ਪੰਜਾਬ ਦੇ ਨੌਜਵਾਨ ਰੁਜ਼ਗਾਰ ਦੀ ਭਾਲ ’ਚ ਵਿਦੇਸ਼ਾਂ ’ਚ ਜਾ ਰਹੇ ਹਨ ਅਤੇ ਕਈ ਨੌਜਵਾਨਾਂ ਨੂੰ ਵਿਦੇਸ਼ਾਂ ’ਚ ਹੀ ਆਪਣੀ ਜਾਣ ਵੀ ਗਵਾਉਣੀ ਪੈ ਰਹੀ ਹੈ ਜਿਸ ਤੋਂ ਬਾਅਦ ਮਾਪਿਆ ਕੋਲ ਪਿੱਛੇ ਪਛਤਾਵੇਂ ਤੋਂ ਸਿਵਾਏ ਕੁਝ ਵੀ ਨਹੀਂ ਬਚਦਾ। ਅਜਿਹਾ ਹੀ ਇਕ ਮਾਮਲਾ ਫਰੀਦਕੋਟ ਦੇ ਸੁੰਦਰ ਨਗਰ ਤੋਂ ਹੈ, ਜਿੱਥੇ 25 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਕਰੀਬ 5 ਸਾਲ ਪਹਿਲਾਂ ਲਿਬਨਾਨ ਗਿਆ ਸੀ ਅਤੇ 26 ਦਿਨ ਪਹਿਲਾਂ ਭੇਦਭਰੇ ਹਾਲਾਤ ’ਚ ਉਸ ਦੀ ਮੌਤ ਹੋ ਗਈ ਸੀ। ਪਰਿਵਾਰ ਨੇ ਉਸ ਦੇ ਕਤਲ ਦਾ ਸ਼ੱਕ ਜ਼ਾਹਿਰ ਕੀਤਾ ਸੀ। ਪਰਿਵਾਰ ਵੱਲੋਂ ਲਵਪ੍ਰੀਤ ਦੀ ਲਾਸ਼ ਭਾਰਤ ਲਿਆਉਣ ਲਈ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਜਿਸ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਮ੍ਰਿਤਕ ਦੇਹ ਨੂੰ ਅੱਜ ਫਰੀਦਕੋਟ ਵਿਖੇ ਪਹੁੰਚ ਗਈ, ਜਿਸ ਦਾ ਅੱਜ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਬਠਿੰਡਾ ਵਿਖੇ ਮੁਫ਼ਤ ਸਫ਼ਰ ਨੂੰ ਲੈ ਕੇ ਹੰਗਾਮਾ, ਬੱਸ ਸਾਹਮਣੇ ਲੇਟੀ ਬਜ਼ੁਰਗ ਬੀਬੀ, ਜਾਣੋ ਪੂਰਾ ਮਾਮਲਾ
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਲਵਪ੍ਰੀਤ 3 ਭੈਣਾਂ ਦਾ ਇਕਲੌਤਾ ਭਰਾ ਜਿਸ ਦਾ ਲਿਬਨਾਨ ’ਚ ਕਤਲ ਹੋ ਗਿਆ ਸੀ ਜਿਸ ਦੀ ਮ੍ਰਿਤਕ ਦੇਹ ਅੱਜ ਹੀ ਉਨ੍ਹਾਂ ਕੋਲ ਪਹੁੰਚੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਪਰਿਵਾਰ ਦਾ ਹੁਣ ਕੋਈ ਸਹਾਰਾ ਨਹੀਂ ਰਿਹਾ ਇਸ ਲਈ ਸਰਕਾਰ ਉਨ੍ਹਾਂ ਦੇ ਪਰਿਵਾਰ ਦੀ ਆਰਥਿਕ ਮਦਦ ਕਰੇ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ