ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਗੱਭਰੂ ਦੀ ਹੋਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ

Sunday, Sep 10, 2023 - 06:56 PM (IST)

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਗੱਭਰੂ ਦੀ ਹੋਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ

ਦੀਨਾਨਗਰ (ਹਰਜਿੰਦਰ ਸਿੰਘ ਗੌਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਦੇ ਥਾਣਾ ਪੁਰਾਣਾਸ਼ਾਲਾ ਅਧੀਨ ਆਉਦੇ ਪਿੰਡ ਬਹਾਦਰ ਦੇ ਜੰਮਪਲ ਜਗਜੋਤ ਸਿੰਘ (30) ਦੀ ਅਮਰੀਕਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਪੁੱਤਰ ਜਗਜੋਤ ਸਿੰਘ ਨੂੰ 2017 ਵਿਚ ਅਮਰੀਕਾ ਭੇਜਿਆ ਸੀ ਅਤੇ ਉਹ ਨਿਊਯਾਰਕ ਤੋਂ ਕੈਲੀਫੋਰਨੀਆ ਤੱਕ ਟਰੱਕ ਚਲਾਉਣ ਦਾ ਕੰਮਕਾਰ ਕਰਦਾ ਸੀ।

ਇਹ ਵੀ ਪੜ੍ਹੋ-  ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਐੱਲ.ਏ ਸ਼ਹਿਰ ਵਿਚ 28 ਅਗਸਤ ਨੂੰ ਇਕ ਸੜਕ ਹਾਦਸੇ ਦੌਰਾਨ ਕਾਫ਼ੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਐੱਲ.ਏ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਹੋਇਆ ਸੀ, ਪਰ 7 ਸਤੰਬਰ ਨੂੰ ਉਸਦੀ ਮੌਤ ਹੋ ਗਈ ਹੈ। ਜਿਸ ਦੀ ਸੂਚਨਾ ਸਾਡੇ ਉਥੇ ਰਹਿੰਦੇ ਰਿਸ਼ਤੇਦਾਰਾਂ ਵੱਲੋਂ ਦਿੱਤੀ ਗਈ ਹੈ ।

PunjabKesari

ਇਹ ਵੀ ਪੜ੍ਹੋ- ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ

ਪਰਿਵਾਰਕ ਮੈਂਬਰ ਅਨੁਸਾਰ ਜਗਜੋਤ ਸਿੰਘ ਆਪਣੇ ਪਿੱਛੇ 2 ਮੁੰਡੇ, ਪਤਨੀ ਸਮੇਤ ਮਾਪਿਆਂ ਨੂੰ ਛੱਡ ਗਿਆ ਹੈ। ਪਰਿਵਾਰਕ ਮੈਂਬਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News