ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ ਨੇ ਘਰ ''ਚ ਪਵਾਏ ਵੈਣ, ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਹੋਈ ਮੌਤ
Wednesday, Oct 09, 2024 - 03:12 AM (IST)
ਤਰਨਤਾਰਨ (ਰਮਨ)- ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰਾਜਵਿੰਦਰ ਕੁਮਾਰ ਰਾਜੂ ਦੇ ਛੋਟੇ ਨੌਜਵਾਨ ਬੇਟੇ ਵਿਪਨ ਅਰੋੜਾ ਦਾ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ।
ਜਾਣਕਾਰੀ ਅਨੁਸਾਰ ਰਾਜਵਿੰਦਰ ਕੁਮਾਰ ਰਾਜੂ (ਸਤਪਾਲ ਕਰਿਆਨੇ ਵਾਲੇ) ਦਾ ਛੋਟਾ ਬੇਟਾ ਵਿਪਨ ਕੁਮਾਰ, ਜਿਸ ਦੀ ਉਮਰ ਕਰੀਬ 30 ਸਾਲ ਦੱਸੀ ਜਾ ਰਹੀ ਹੈ, ਬੀਤੇ ਕੁਝ ਸਾਲ ਪਹਿਲਾਂ ਪੜ੍ਹਾਈ ਕਰਨ ਦੇ ਸਬੰਧ ’ਚ ਕੈਨੇਡਾ ਗਿਆ ਸੀ। ਮੰਗਲਵਾਰ ਦੇਰ ਸ਼ਾਮ ਵਿਪਨ ਅਰੋੜਾ ਦੀ ਅਚਾਨਕ ਤਬੀਅਤ ਖਰਾਬ ਹੋਣ ਉਪਰੰਤ ਉਸ ਨੂੰ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- ਪਤਨੀ ਦੇ ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ ; ਜਹਾਨੋਂ ਤੁਰ ਗਿਆ 7 ਭੈਣਾਂ ਦਾ ਇਕਲੌਤਾ ਭਰਾ
ਡਾਕਟਰਾਂ ਮੁਤਾਬਕ ਵਿਪਨ ਅਰੋੜਾ ਦਾ ਦਿਲ ਦਾ ਦੌਰਾ ਪੈਣ ਕਰ ਕੇ ਦਿਹਾਂਤ ਹੋਇਆ ਹੈ। ਪਰਿਵਾਰ ਨੂੰ ਫੋਨ ਰਾਹੀਂ ਜਦੋਂ ਇਸ ਸਬੰਧੀ ਦੋਸਤਾਂ ਵੱਲੋਂ ਸੂਚਨਾ ਦਿੱਤੀ ਗਈ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ। ਮ੍ਰਿਤਕ ਵਿਪਨ ਅਰੋੜਾ ਆਪਣੇ ਪਿੱਛੇ ਮਾਤਾ, ਪਿਤਾ ਅਤੇ ਵੱਡੇ ਭਰਾ ਨੂੰ ਛੱਡ ਗਿਆ ਹੈ। ਇਸ ਦੁੱਖਦਾਈ ਸਮਾਚਾਰ ਮਿਲਣ ਤੋਂ ਬਾਅਦ ਇਲਾਕੇ ਦੀਆਂ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- 'ਆਪ' ਆਗੂ ਕਤਲ ਮਾਮਲੇ 'ਚ ਨਵਾਂ ਮੋੜ, ਇਸ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e