ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪਾਰਕ ''ਚ ਸੈਰ ਕਰਨ ਗਏ ਨੌਜਵਾਨ ਦੀ ਭੇਤਭਰੇ ਹਾਲਾਤਾਂ ''ਚ ਹੋਈ ਮੌਤ

Friday, Aug 09, 2024 - 05:19 AM (IST)

ਬੰਗਾ (ਰਾਕੇਸ਼)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਸਬਾ ਬਹਿਰਾਮ ਨਜ਼ਦੀਕ ਪੈਂਦੇ ਪਿੰਡ ਕੱਟਾ ਦੇ ਦੋ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਮਨਜੋਤ ਸਿੰਘ (25) ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮਨਜੋਤ ਦੀ ਮ੍ਰਿਤਕ ਦੇਹ ਇੱਕ ਪਾਰਕ ਦੇ ਕੋਲ ਮਿਲੀ ਅਤੇ ਸ਼ੱਕ ਹੈ ਕਿ ਉਸ ਨੂੰ ਕਿਸੇ ਵਾਹਨ ਨੇ ਟੱਕਰ ਮਾਰੀ ਹੋਵੇ। ਕੈਨੇਡੀਅਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।  

ਇਸ ਦੁਖ਼ਦਾਈ ਖ਼ਬਰ ਦੀ ਜਾਣਕਾਰੀ ਮਿਲਦੇ ਹੀ ਪਿੰਡ, ਪਰਿਵਾਰ ਅਤੇ ਜਾਣਕਾਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਰਹਿਣ ਵਾਲੇ ਨੌਜਵਾਨ ਗੁਰਤੀਰਥ ਸਿੰਘ ਨੇ ਦੱਸਿਆ ਕਿ ਮਨਜੋਤ ਸਿੰਘ ਦੀਆਂ ਤਿੰਨ ਭੈਣਾਂ ਤੇ ਇਕ ਛੋਟਾ ਭਰਾ ਹੈ। ਮਨਜੋਤ ਕਰੀਬ ਦੋ ਮਹੀਨੇ ਪਹਿਲਾਂ ਵਰਕ ਪਰਮਿਟ 'ਤੇ ਕੈਨੇਡਾ ਦੇ ਸਰੀ ਸ਼ਹਿਰ ਗਿਆ ਸੀ, ਜਦਕਿ ਉਸ ਦੀ ਇਕ ਭੈਣ ਕੈਨੇਡਾ ਦੇ ਟਰਾਂਟੋ ਵਿੱਚ ਰਹਿੰਦੀ ਹੈ ਅਤੇ ਉਸ ਦਾ ਛੋਟਾ ਭਰਾ ਪਿੰਡ ਵਿੱਚ ਆਪਣੇ ਪਿਤਾ ਨਾਲ ਖੇਤੀਬਾੜੀ ਦਾ ਕੰਮ ਸੰਭਾਲਦਾ ਹੈ। 

ਇਹ ਵੀ ਪੜ੍ਹੋ- ਫੌਜੀ ਪਤੀ ਡਿਊਟੀ 'ਤੇ ਰਹਿੰਦੈ ਬਾਹਰ, ਪਿੱਛੋਂ ਜੇਠ ਨਾਲ ਬਣ ਗਏ ਨਾਜਾਇਜ਼ ਸਬੰਧ, ਧੀ ਨੇ ਦੇਖ ਲਿਆ ਤਾਂ ਮਾਂ ਬਣੀ ਹੈਵਾਨ

ਪਰਿਵਾਰ ਮੁਤਾਬਕ ਉਨ੍ਹਾਂ ਦੀ ਲੜਕੀ ਨੇ ਕੈਨੇਡਾ ਤੋਂ ਉਨ੍ਹਾਂ ਨੂੰ ਦੱਸਿਆ ਕਿ ਮਨਜੋਤ ਘਰ ਦੇ ਬਾਹਰ ਪਾਰਕ 'ਚ ਸੈਰ ਕਰਨ ਲਈ ਗਿਆ ਸੀ, ਜਦੋਂ ਉਹ ਘਰ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਕੈਨੇਡਾ ਪੁਲਸ ਨੂੰ ਸੂਚਨਾ ਦਿੱਤੀ। ਕੁਝ ਸਮੇਂ ਬਾਅਦ ਕੈਨੇਡੀਅਨ ਪੁਲਿਸ ਨੂੰ ਪਾਰਕ ਨੇੜੇ ਇੱਕ ਲਾਸ਼ ਮਿਲੀ, ਜਦੋਂ ਉਨ੍ਹਾਂ ਨੇ ਸ਼ਨਾਖਤ ਲਈ ਉਸ ਦੀ ਭੈਣ ਨੂੰ ਬੁਲਾਇਆ ਤਾਂ ਮ੍ਰਿਤਕ ਨੌਜਵਾਨ ਉਸ ਦਾ ਭਰਾ ਮਨਜੋਤ ਨਿਕਲਿਆ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਜਦਕਿ ਕੈਨੇਡਾ ਦੀ ਪੁਲਸ ਮੌਤ ਦੇ ਅਸਲ ਕਾਰਨਾਂ ਨੂੰ ਲੱਭਣ ਲਈ ਅਗਲੇਰੀ ਕਾਰਵਾਈ ਵਿੱਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ- ਡਿਪੂ 'ਚੋਂ ਸਸਤਾ ਰਾਸ਼ਨ ਲੈਣ ਵਾਲੇ ਜ਼ਰੂਰ ਪੜ੍ਹੋ ਇਹ ਖ਼ਬਰ, ਜਾਰੀ ਹੋ ਗਈਆਂ ਸਖ਼ਤ ਹਦਾਇਤਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News