ਕਾਲ ਬਣ ਕੇ ਆਇਆ ਬੇਸਹਾਰਾ ਪਸ਼ੂ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਗੱਭਰੂ ਪੁੱਤ

Tuesday, May 23, 2023 - 11:30 AM (IST)

ਕਾਲ ਬਣ ਕੇ ਆਇਆ ਬੇਸਹਾਰਾ ਪਸ਼ੂ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਗੱਭਰੂ ਪੁੱਤ

ਸ਼ੇਰਪੁਰ (ਅਨੀਸ਼, ਸਿੰਗਲਾ) : ਸ਼ੇਰਪੁਰ ਵਿਖੇ ਬੀਤੀ ਰਾਤ ਮੋਟਰਸਾਈਕਲ ਅੱਗੇ ਬੇਸਹਾਰਾ ਪਸ਼ੂ ਆਉਣ ਕਾਰਨ ਵਾਪਰੇ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਰਵਿੰਦਰ ਕੁਮਾਰ (19) ਪੁੱਤਰ ਕਾਲਾ ਸਿੰਘ ਵਜੋਂ ਹੋਈ ਹੈ। 

ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੀ ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ, ਆਪਸ 'ਚ ਭਿੜੇ ਕੈਦੀ, ਤਿੱਖੇ ਚਮਚੇ ਨਾਲ ਕੀਤੇ ਵਾਰ

ਜਾਣਕਾਰੀ ਮੁਤਾਬਕ ਬੀਤੀ ਰਾਤ ਰਵਿੰਦਰ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ। ਇਸ ਦੌਰਾਨ ਉਸਦਾ ਮੋਟਰਸਾਈਕਲ ਆਵਾਰਾ ਪਸ਼ੂ ਨਾਲ ਟਕਰਾ ਗਿਆ ਅਤੇ ਹਾਦਸੇ 'ਚ ਉਸਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਖ਼ਬਰ ਮਿਲਣ 'ਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ- ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਅਦਾਲਤ ਨੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੇ ਰਿਮਾਂਡ 'ਚ ਕੀਤਾ ਵਾਧਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News