ਅਮਰੀਕਾ ਤੋਂ ਆਈ ਖ਼ਬਰ ਨੇ ਘਰ ''ਚ ਪਵਾਏ ਵੈਣ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਪੂਲ ''ਚ ਡੁੱਬਣ ਕਾਰਨ ਹੋਈ ਮੌਤ

Tuesday, Aug 20, 2024 - 02:54 AM (IST)

ਅਮਰੀਕਾ ਤੋਂ ਆਈ ਖ਼ਬਰ ਨੇ ਘਰ ''ਚ ਪਵਾਏ ਵੈਣ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਪੂਲ ''ਚ ਡੁੱਬਣ ਕਾਰਨ ਹੋਈ ਮੌਤ

ਹੁਸ਼ਿਆਰਪੁਰ (ਵਰਿੰਦਰ ਪੰਡਿਤ, ਮੁਨਿੰਦਰ)- ਅਮਰੀਕਾ ਦੇ ਫਲੋਰਿਡਾ ਸ਼ਹਿਰ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਗੜ੍ਹਦੀਵਾਲਾ ਵਾਰਡ ਨੰਬਰ-11 ਦੇ 23 ਸਾਲਾ ਨੌਜਵਾਨ ਅਮਨਦੀਪ ਸਿੰਘ ਸੋਂਖਲਾ ਪੁੱਤਰ ਪੁਸ਼ਪਿੰਦਰ ਕੁਮਾਰ ਦੀ ਸਵਿਮਿੰਗ ਪੂਲ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਸ ਦੇ ਚਾਚੇ ਜਸਵਿੰਦਰ ਕੁਮਾਰ ਤੇ ਉਸ ਦੀ ਭੈਣ ਅਕਾਂਕਸ਼ਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਯੂ.ਐੱਸ.ਏ. ਤੋਂ ਫੋਨ ਆਇਆ ਕਿ ਅਮਨਦੀਪ ਸਿੰਘ ਸੋਂਖਲਾ ਦੀ ਸਵਿਮਿੰਗ ਪੂਲ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉੱਥੋਂ ਦੀ ਪੁਲਸ ਵੱਲੋਂ ਸਹੀ ਜਾਣਕਾਰੀ ਇਕੱਤਰ ਕਰਨ ਲਈ ਅਜੇ ਤੱਕ ਛਾਣਬੀਨ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਕੋਲਕਾਤਾ ਰੇਪ ਤੇ ਕਤਲ ਮਾਮਲੇ 'ਚ ਮਹਿਲਾ ਡਾਕਟਰ ਦੇ ਮਾਪਿਆਂ ਦਾ ਵੱਡਾ ਬਿਆਨ, ਕੀਤੇ ਕਈ ਅਹਿਮ ਖੁਲਾਸੇ

ਉਨ੍ਹਾਂ ਅੱਗੇ ਦੱਸਿਆ ਕਿ ਅਮਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਕਿ ਪੰਜ ਸਾਲ ਪਹਿਲਾਂ ਫਲੋਰਿਡਾ (ਯੂ.ਐੱਸ.ਏ.) ਗਿਆ ਸੀ। ਉੱਥੇ ਉਸ ਦਾ ਗਰੀਨ ਕਾਰਡ ਵੀ ਬਣ ਚੁੱਕਾ ਸੀ ਤੇ ਉਹ ਤਿੰਨ ਮਹੀਨਿਆਂ ਤੱਕ ਘਰ ਵਾਪਸ ਆਉਣ ਦੀ ਤਿਆਰੀ ਕਰ ਰਿਹਾ ਸੀ। ਇਸ ਮੰਦਭਾਗੀ ਖ਼ਬਰ ਕਾਰਨ ਪਿੰਡ ਤੋਂ ਇਲਾਵਾ ਆਸ-ਪਾਸ ਦੇ ਇਲਾਕੇ 'ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।

ਉਸ ਦੇ ਪਿਤਾ ਲਗਭਗ ਪੰਜ ਮਹੀਨੇ ਪਹਿਲਾਂ ਸਾਊਦੀ ਅਰਬ ਗਏ ਸੀ, ਜਿਨ੍ਹਾਂ ਨੂੰ ਪੁੱਤਰ ਦੀ ਮੌਤ ਦਾ ਪਤਾ ਲੱਗਣ 'ਤੇ ਉਹ ਭਲਕੇ ਵਾਪਸ ਆ ਰਹੇ ਹਨ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਮਨਦੀਪ ਸਿੰਘ ਦੀ ਮ੍ਰਿਤਕ ਦੇਹ ਗੜ੍ਹਦੀਵਾਲਾ (ਪੰਜਾਬ) ਲਿਆਉਣ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ਇਸ ਲਈ ਅੰਬੈਸੀ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਮ੍ਰਿਤਕ ਨੌਜਵਾਨ ਦਾ ਪਰਿਵਾਰ ਆਪਣੇ ਇਕੌਲਤੇ ਪੁੱਤਰ ਦਾ ਆਖ਼ਰੀ ਵਾਰ ਮੂੰਹ ਵੇਖ ਸਕੇ।

ਇਹ ਵੀ ਪੜ੍ਹੋ- ਸੁਖਬੀਰ ਬਾਦਲ ਨੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ, ਕਿਹਾ- 'ਖਾਲਸਾ ਪੰਥ ਦੇ ਹਿੱਤਾਂ ਨਾਲ ਕਦੇ ਨਹੀਂ ਕਰਾਂਗੇ ਸਮਝੌਤਾ...'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News