ਰੱਖੜੀ ਵਾਲੇ ਦਿਨ ਅਮਰੀਕਾ 'ਚ ਵਾਪਰੇ ਹਾਦਸੇ ਨੇ ਘਰ 'ਚ ਵਿਛਾ'ਤੇ ਸੱਥਰ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ

Wednesday, Aug 21, 2024 - 12:58 AM (IST)

ਰੱਖੜੀ ਵਾਲੇ ਦਿਨ ਅਮਰੀਕਾ 'ਚ ਵਾਪਰੇ ਹਾਦਸੇ ਨੇ ਘਰ 'ਚ ਵਿਛਾ'ਤੇ ਸੱਥਰ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ

ਮਾਛੀਵਾੜਾ (ਟੱਕਰ)- ਅਮਰੀਕਾ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਦਰਦਨਾਕ ਸੜਕ ਹਾਦਸੇ ਵਿਚ ਮਾਛੀਵਾੜਾ ਦੇ ਨੌਜਵਾਨ ਵੰਸ਼ਦੀਪ ਸਿੰਘ (19) ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਜੇ.ਐੱਸ. ਨਗਰ ਦੇ ਵਾਸੀ ਸਤਨਾਮ ਸਿੰਘ, ਜੋ ਕਿ ਪ੍ਰਾਪਰਟੀ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਦਾ ਇਕਲੌਤਾ ਪੁੱਤਰ ਵੰਸ਼ਦੀਪ ਸਿੰਘ ਆਪਣੇ ਚੰਗੇ ਭਵਿੱਖ ਲਈ ਕਰੀਬ 2 ਸਾਲ ਪਹਿਲਾਂ ਅਮਰੀਕਾ ਵਿਖੇ ਗਿਆ ਸੀ।

ਵੰਸ਼ਦੀਪ ਸਿੰਘ ਅਮਰੀਕਾ ਦੇ ਫਰਜ਼ੀਨੋ ਸ਼ਹਿਰ ਵਿਚ ਰਹਿੰਦਾ ਸੀ ਅਤੇ ਉੱਥੇ ਇਕ ਸਟੋਰ ’ਤੇ ਨੌਕਰੀ ਕਰਦਾ ਸੀ। ਬੀਤੇ ਦਿਨ ਉਹ ਕਾਰ 'ਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਇੱਕ ਹੋਰ ਕਾਰ ਨਾਲ ਉਸ ਦੀ ਜ਼ਬਰਦਸਤ ਟੱਕਰ ਹੋ ਗਈ ਅਤੇ ਇਸ ਹਾਦਸੇ ’ਚ ਵੰਸ਼ਦੀਪ ਸਿੰਘ ਦੀ ਜਾਨ ਚਲੀ ਗਈ।

PunjabKesari

ਸਵੇਰੇ ਜਦੋਂ ਮਾਪਿਆਂ ਨੂੰ ਵੰਸ਼ਦੀਪ ਸਿੰਘ ਦੀ ਮੌਤ ਦੀ ਸੂਚਨਾ ਮਿਲੀ ਤਾਂ ਉਨ੍ਹਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਅਤੇ ਉਸ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਨੌਜਵਾਨ ਦੀ ਮੌਤ ਨਾਲ ਮਾਛੀਵਾੜਾ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਸ਼ਹਿਰ ਵਾਸੀਆਂ ਵਲੋਂ ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਨੌਜਵਾਨ ਵੰਸ਼ਦੀਪ ਸਿੰਘ ਦੀ ਲਾਸ਼ ਨੂੰ ਘਰ ਲਿਆਉਣ ਲਈ ਉੱਥੇ ਰਹਿੰਦੇ ਰਿਸ਼ਤੇਦਾਰਾਂ ਵਲੋਂ ਯਤਨ ਸ਼ੁਰੂ ਕਰ ਦਿੱਤੇ ਹਨ, ਜਿਸ ਨੂੰ ਆਉਣ ਲਈ 10 ਦਿਨ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ। ਮ੍ਰਿਤਕ ਨੌਜਵਾਨ ਜਿੱਥੇ ਮਾਪਿਆਂ ਦਾ ਇਕਲੌਤਾ ਨੌਜਵਾਨ ਪੁੱਤ ਸੀ ਉੱਥੇ ਹੀ ਉਸ ਦੀ ਵੱਡੀ ਭੈਣ ਵੀ ਕੈਨੇਡਾ ਵਿਖੇ ਰਹਿੰਦੀ ਹੈ, ਜਿਸ ਨੂੰ ਰੱਖੜੀ ਤੋਂ ਇੱਕ ਦਿਨ ਬਾਅਦ ਹੀ ਆਪਣੇ ਭਰਾ ਦੀ ਮੌਤ ਦਾ ਬੇਹੱਦ ਦੁਖਦਾਈ ਸਮਾਚਾਰ ਮਿਲਿਆ।

ਇਹ ਵੀ ਪੜ੍ਹੋ- ਕੋਲਕਾਤਾ ਰੇਪ ਤੇ ਕਤਲ ਮਾਮਲੇ 'ਚ ਮਹਿਲਾ ਡਾਕਟਰ ਦੇ ਮਾਪਿਆਂ ਦਾ ਵੱਡਾ ਬਿਆਨ, ਕੀਤੇ ਕਈ ਅਹਿਮ ਖੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News