ਕੈਨੇਡਾ ਦੀ ਧਰਤੀ ਨੇ ਨਿਗਲਿਆ ਪੰਜਾਬ ਦਾ ਇਕ ਹੋਰ ਲਾਲ, ਹਾਰਟ ਅਟੈਕ ਨਾਲ ਨੌਜਵਾਨ ਦੀ ਮੌਤ

Monday, Nov 06, 2023 - 06:25 PM (IST)

ਕੈਨੇਡਾ ਦੀ ਧਰਤੀ ਨੇ ਨਿਗਲਿਆ ਪੰਜਾਬ ਦਾ ਇਕ ਹੋਰ ਲਾਲ, ਹਾਰਟ ਅਟੈਕ ਨਾਲ ਨੌਜਵਾਨ ਦੀ ਮੌਤ

ਤਰਨਤਾਰਨ (ਰਮਨ,ਸੁਖਦੇਵ ਰਾਜ)- ਕੈਨੇਡਾ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਆਪਣੇ ਘਰ ਦੇ ਹਾਲਾਤ ਨੂੰ ਸੁਧਾਰਨ ਲਈ ਕਰੀਬ ਸੱਤ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਹਰਭੇਜ ਸਿੰਘ (31) ਪੁੱਤਰ ਜੋਗਿੰਦਰ ਸਿੰਘ  ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਖ਼ਬਰ ਦੀ ਸੂਚਨਾ ਮਿਲਣ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਉੱਥੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ।

 ਇਹ ਵੀ ਪੜ੍ਹੋ-  ਪਾਕਿਸਤਾਨ 'ਚ ਕੱਟੜਪੰਥੀ ਮੌਲਵੀਆਂ ਨੇ ਔਰਤਾਂ ਲਈ ਇਹ ਫ਼ਤਵਾ ਕੀਤਾ ਜਾਰੀ

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੀਆਂਵਿੰਡ ਤੋਂ ਸੱਤ ਮਹੀਨੇ ਪਹਿਲਾਂ ਹਰਭੇਜ ਸਿੰਘ ਉਮਰ 31 ਸਾਲ (ਅਜੇ ਕੁਆਰਾ) ਪੁੱਤਰ ਜੋਗਿੰਦਰ ਸਿੰਘ ਵਾਸੀ ਮੀਆਂਵਿੰਡ ਕੈਨੇਡਾ ਗਿਆ ਸੀ, ਜਿਥੇ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਹਰਭੇਜ ਪਹਿਲਾਂ ਸੱਤ ਸਾਲ ਦੁਬਈ ਵਿਚ ਡਰਾਈਵਰੀ ਕਰਦਾ ਰਿਹਾ ਅਤੇ ਹੁਣ ਸੱਤ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ।

 ਇਹ ਵੀ ਪੜ੍ਹੋ- ਸ਼ਰਾਬ ਦੇ ਘੁੱਟ ਪਿੱਛੇ ਭਤੀਜੇ ਨੇ ਗਲ ਘੁੱਟ ਕੇ ਮਾਰਿਆ ਤਾਇਆ, ਘਰ 'ਚ ਪਿਆ ਚੀਕ ਚਿਹਾੜਾ

ਕੈਨੇਡਾ ਵਿਚ ਲਗਾਤਾਰ ਹੋ ਰਹੀਆਂ ਮੌਤਾਂ 'ਤੇ ਪਰਿਵਾਰਿਕ ਮੈਂਬਰਾਂ ਨੇ ਸਵਾਲ ਚੁੱਕੇ ਅਤੇ ਕਿਹਾ ਇਸਦੇ ਕਾਰਨਾਂ ਦਾ ਪਤਾ ਲਗਾਉਣਾ ਚਾਹੀਦਾ ਹੈ ਅਤੇ  ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋਂ ਮੰਗ ਕੀਤੀ  ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News