ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ਦੇ ਹੋਸਟਲ ’ਚੋਂ ਨੌਜਵਾਨ ਦੀ ਮਿਲੀ ਲਾਸ਼

Wednesday, Sep 21, 2022 - 12:52 AM (IST)

ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ਦੇ ਹੋਸਟਲ ’ਚੋਂ ਨੌਜਵਾਨ ਦੀ ਮਿਲੀ ਲਾਸ਼

ਫਗਵਾੜਾ (ਜਲੋਟਾ)-ਫਗਵਾੜਾ ਦੀ ਇਕ ਨਿੱਜੀ ਯੂਨੀਵਰਸਿਟੀ ਦੇ ਹੋਸਟਲ ’ਚੋਂ ਨੌਜਵਾਨ ਦੀ ਫਾਹਾ ਲੱਗੀ ਹਾਲਤ ’ਚ ਲਾਸ਼ ਮਿਲਣ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਯੂਨੀਵਰਸਿਟੀ ’ਚ ਬਿਜ਼ਨੈੱਸ ਮੈਨੇਜਮੈਂਟ ਦਾ ਵਿਦਿਆਰਥੀ ਸੀ । ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਤਨਾਮਪੁਰਾ ਫਗਵਾੜਾ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਯੂਨੀਵਰਸਿਟੀ ਦੇ ਹੋਸਟਲ ਦੇ ਅੰਦਰ ਇਕ ਨੌਜਵਾਨ ਦੀ ਫ਼ਾਹਾ ਲੱਗੀ ਹਾਲਤ ’ਚ ਲਾਸ਼ ਮਿਲੀ ਹੈ ।

ਇਹ ਖ਼ਬਰ ਵੀ ਪੜ੍ਹੋ : ਹੁਣ IIT ਬੰਬੇ ’ਚ ਵਿਦਿਆਰਥਣ ਨੇ MMS ਬਣਾਉਣ ਦੇ ਲਾਏ ਇਲਜ਼ਾਮ, ਮੁਲਜ਼ਮ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਪੁੱਜ ਕੇ ਮ੍ਰਿਤਕ ਨੌਜਵਾਨ, ਜਿਸ ਦੀ ਪਛਾਣ ਅਗਿਨ ਐੱਸ. ਦਲੀਪ ਪੁੱਤਰ ਐੱਸ. ਦਲੀਪ ਮੂਲਵਾਸੀ ਕੇਰਲਾ ਹਾਲ ਵਾਸੀ ਯੂਨੀਵਰਸਿਟੀ ਫਗਵਾੜਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਹਰ ਪੱਖੋਂ ਡੂੰਘਾਈ ਨਾਲ ਜਾਂਚ ਕਰ ਰਹੀ ਹੈ । ਉਨ੍ਹਾਂ ਦੱਸਿਆ ਕਿ ਪੁਲਸ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਸੁਸਾਈਡ ਨੋਟ ਆਦਿ ਬਰਾਮਦ ਨਹੀਂ ਹੋਇਆ ਹੈ। ਖ਼ਬਰ ਲਿਖੇ ਜਾਣ ਤੱਕ ਮਾਮਲਾ ਭੇਤ ਭਰਿਆ ਬਣਿਆ ਹੋਇਆ ਹੈ ਅਤੇ ਪੁਲਸ ਜਾਂਚ ਜਾਰੀ ਹੈ।


author

Manoj

Content Editor

Related News