ਨਸ਼ੇ ਨੇ ਇਕ ਹੋਰ ਘਰ ''ਚ ਵਿਛਾਏ ਸੱਥਰ, ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ

Sunday, Aug 04, 2024 - 04:35 AM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਨਸ਼ੇ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਦੌਰਾਨ ਸਥਾਨਕ ਘੜੂਆਂ ਰੋਡ ’ਤੇ ਸ਼ਮਸ਼ਾਨਘਾਟ ਨੇੜੇ ਧਨੌਲਾ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸਮਨਦੀਪ ਸਿੰਘ ਬਾਸੀ ਧਨੌਲਾ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਰਖਵਾ ਦਿੱਤੀ ਹੈ।

ਇਹ ਵੀ ਪੜ੍ਹੋ- ਬਲਦੀ ਚਿਖਾ 'ਚ ਛਾਲ ਮਾਰ ਗਿਆ ਵਿਅਕਤੀ, ਸ਼ਮਸ਼ਾਨਘਾਟ 'ਚ ਪੈ ਗਈਆਂ ਭਾਜੜਾਂ

ਜਾਣਕਾਰੀ ਦਿੰਦਿਆਂ ਥਾਣਾ ਸਿਟੀ -1 ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸ਼ਮਸ਼ਾਨਘਾਟ ਨੇੜੇ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ’ਚ ਡਿੱਗਿਆ ਪਿਆ ਹੈ। ਬਾਅਦ ’ਚ 112 ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਗੁਰਭਜਨ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਜਦੋਂ ਜਾ ਕੇ ਦੇਖਿਆ ਤਾਂ ਉਥੇ ਇਕ ਨੌਜਵਾਨ ਮ੍ਰਿਤਕ ਅਵਸਥਾ ਵਿਚ ਪਿਆ ਸੀ ਅਤੇ ਉਸ ਦੇ ਕੋਲ ਇਕ ਸਰਿੰਜ ਵੀ ਪਈ ਸੀ।

ਐੱਸ.ਐੱਚ.ਓ. ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋੋ- ਸਤਲੁਜ ਦਰਿਆ 'ਚ ਮੁੜ ਦਿਖਿਆ ਘੜਿਆਲ, ਲੋਕਾਂ ਦੇ ਮਨਾਂ 'ਚ ਛਾਈ ਦਹਿਸ਼ਤ, ਵੀਡੀਓ ਵਾਇਰਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News