ਦੁਬਈ ਤੋਂ ਪਰਤੇ ਨੌਜਵਾਨ ਦੀ ਘਰ ਪੁੱਜਣ ਤੋਂ ਪਹਿਲਾਂ ਮੌਤ, ਪੁਲਸ ਨੇ ਕੀਤਾ ਸਸਕਾਰ, ਮੂੰਹ ਦੇਖਣ ਨੂੰ ਤਰਸੇ ਮਾਪੇ

Monday, Apr 18, 2022 - 09:04 PM (IST)

ਦੁਬਈ ਤੋਂ ਪਰਤੇ ਨੌਜਵਾਨ ਦੀ ਘਰ ਪੁੱਜਣ ਤੋਂ ਪਹਿਲਾਂ ਮੌਤ, ਪੁਲਸ ਨੇ ਕੀਤਾ ਸਸਕਾਰ, ਮੂੰਹ ਦੇਖਣ ਨੂੰ ਤਰਸੇ ਮਾਪੇ

ਸ਼ੇਰਪੁਰ/ਸੰਗਰੂਰ (ਸਿੰਗਲਾ): ਦੁਬਈ ਤੋਂ ਪੰਜਾਬ ਪਰਤੇ ਬਲਾਕ ਸ਼ੇਰਪੁਰ ਦੇ ਪਿੰਡ ਸਲੇਮਪੁਰ ਨਾਲ ਸਬੰਧਤ ਨੌਜਵਾਨ ਟੇਕਪ੍ਰੀਤ ਸਿੰਘ ਉਰਫ਼ ਸਨੀ ਦੀ ਘਰ ਪਹੁੰਚਣ ਤੋਂ ਪਹਿਲਾਂ ਹੀ ਭੇਤਭਰੀ ਹਾਲਤ ਵਿਚ ਮੌਤ ਹੋਣ, ਪੁਲਸ ਵਲੋਂ ਨੌਜਵਾਨ ਦਾ ਅੰਤਿਮ ਸੰਸਕਾਰ ਕਰਨ ਤੋਂ ਬਾਅਦ ਮ੍ਰਿਤਕ ਦੇ ਪਿਤਾ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਲਈ ਉੱਚ ਅਧਿਕਾਰੀਆਂ ਨੂੰ ਪੱਤਰ ਲਿਖੇ ਹਨ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਇਸ ਨੌਜਵਾਨ ਦੇ ਘਰ ਨਾ ਪੁੱਜਣ ਤੋਂ ਬਾਅਦ ਮਾਪਿਆਂ ਵਲੋਂ ਸੋਸ਼ਲ ਮੀਡੀਆ ’ਤੇ ਇਸ ਨੌਜਵਾਨ ਦੀਆਂ ਫੋਟੋਆਂ ਅਤੇ ਪੂਰੀ ਜਾਣਕਾਰੀ ਸ਼ੇਅਰ ਕਰ ਕੇ ਇਸ ਨੌਜਵਾਨ ਨੂੰ ਲੱਭਣ ਵਿਚ ਮਦਦ ਦੀ ਗੁਹਾਰ ਵੀ ਲਗਾਈ ਸੀ। ਮਰਹੂਮ ਨੌਜਵਾਨ ਦੇ ਪਿਤਾ ਨੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਭੇਜੀਆਂ ਦਰਖ਼ਾਸਤਾਂ ਵਿਚ ਆਪਣੇ ਪੁੱਤਰ ਦਾ ਕਤਲ ਹੋਣ ਦੇ ਸ਼ੰਕੇ ਪ੍ਰਗਟ ਕਰਦਿਆਂ ਅਣਪਛਾਤੇ ਮੁਲਜ਼ਮਾਂ ਅਤੇ ਕਥਿਤ ਲਾਪ੍ਰਵਾਹੀ ਵਰਤਣ ਵਾਲੇ ਪੁਲਸ ਅਧਿਕਾਰੀ/ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਉਠਾਈ। ਪ੍ਰਾਪਤ ਜਾਣਕਾਰੀ ਅਨੁਸਾਰ ਟੇਕਪ੍ਰੀਤ ਸਿੰਘ ਸਨੀ ਲੰਘੀ 11 ਅਪ੍ਰੈਲ ਨੂੰ ਦੁਬਈ ਤੋਂ ਚੰਡੀਗੜ੍ਹ ਏਅਰਪੋਰਟ ’ਤੇ ਵਾਪਸ ਪੁੱਜਿਆ ਪਰ ਜਦੋਂ ਦੋ ਦਿਨ ਤੱਕ ਘਰ ਨਾ ਪਰਤਿਆ ਤਾਂ ਪਰਿਵਾਰਕ ਮੈਂਬਰਾਂ ਨੇ ਥਾਣਾ ਸ਼ੇਰਪੁਰ ਵਿਖੇ ਇਸ ਘਟਨਾਕ੍ਰਮ ਦੀ ਇਤਲਾਹ ਦਿੱਤੀ।

ਇਹ ਵੀ ਪੜ੍ਹੋ: ਪੁਲਸ ਚੌਕੀ 'ਚ ਚੱਲ ਰਹੇ ਸਨ ਪੈੱਗ, 'ਆਪ' ਵਿਧਾਇਕ ਦੀ ਛਾਪੇਮਾਰੀ 'ਤੇ ਇੰਚਾਰਜ ਖ਼ਿਲਾਫ਼ ਵੱਡੀ ਕਾਰਵਾਈ

ਮਰਹੂਮ ਦੇ ਪਿਤਾ ਹਰਵਿੰਦਰ ਸਿੰਘ ਨੇ ਇਸ ਮਾਮਲੇ ਵਿਚ ਪੁਲਸ ਦੀ ਕਥਿਤ ਲਾਪ੍ਰਵਾਹੀ ਦੇ ਦੋਸ਼ ਲਾਉਂਦਿਆਂ ਮਾਮਲੇ ਦੀ ਉੱਚ ਪੱਧਰੀ ਪੜਤਾਲ ਲਈ ਉੱਚ ਅਧਿਕਾਰੀਆਂ ਨੂੰ ਪੱਤਰ ਭੇਜੇ। ਉਨ੍ਹਾਂ ਪੱਤਰਾਂ ਵਿਚ ਕਿਹਾ ਕਿ ਉਨ੍ਹਾਂ ਨੂੰ ਪੁਲਸ ਨੇ ਆਪਣੇ ਕੋਲ ਬੁਲਾਇਆ ਅਤੇ ਇਕ ਉਸ ਦੇ ਪੁੱਤਰ ਦੀ ਤਸਵੀਰ ਦਿਖਾ ਕੇ ਸ਼ਨਾਖਤ ਕਰਵਾਈ ਅਤੇ ਜਾਣਕਾਰੀ ਦਿੱਤੀ ਕਿ ਇਸਦਾ ਐਕਸੀਡੈਂਟ ਹੋਣ ਦਾ ਸ਼ੱਕ ਹੈ ਇਸ ਦਾ ਪੋਸਟਮਾਰਟਮ ਕਰਵਾ ਕੇ ਸਸਕਾਰ ਕਰ ਦਿੱਤਾ ਗਿਆ ਹੈ।ਉਨ੍ਹਾਂ ਆਪਣੇ ਪੁੱਤਰ ਦਾ ਕਤਲ ਹੋਣ ਦਾ ਸ਼ੱਕ ਪ੍ਰਗਟ ਕਰਦਿਆਂ ਮਾਮਲੇ ਦੀ ਉੱਚ ਪੱਧਰੀ ਪੜਤਾਲ ਲਈ ਬੇਨਤੀ ਕੀਤੀ।

ਇਹ ਵੀ ਪੜ੍ਹੋ:  CM ਮਾਨ ਦਾ ਬਿਆਨ, ਪਹਾੜੀਆਂ ਦੀਆਂ ਜੜ੍ਹਾਂ ’ਚ ਪਿਆ ਹੈ ਪੰਜਾਬ ਸਿਰ ਚੜ੍ਹਿਆ ਕਰਜ਼ਾ, ਕਰਨੀ ਹੈ ਰਿਕਵਰੀ

ਉਧਰ ਇਸ ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਨੇ ਸੰਪਰਕ ਕਰਨ ’ਤੇ ਦੱਸਿਆ ਕਿ 11 ਤੇ 12 ਅਪ੍ਰੈਲ ਦੀ ਦਰਮਿਆਨੀ ਰਾਤ ਟੋਲ ਪਲਾਜ਼ਾ ਲੱਡਾ ਤੋਂ ਸੁਨੇਹਾ ਮਿਲਿਆ ਕਿ ਇੱਕ ਨੌਜਵਾਨ ਡਿੱਗਿਆ ਪਿਆ ਹੈ ਜਿਸ ਨੂੰ ਪੁਲਸ ਪਾਰਟੀ ਨੇ ਸਰਕਾਰੀ ਹਸਪਤਾਲ ਧੂਰੀ ਵਿਖੇ ਪਹੁੰਚਾਇਆ ਅਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰਾਰ ਦੇ ਦਿੱਤਾ। ਪੁਲਸ ਨੇ ਪੋਸਟਮਾਰਟਮ ਕਰਵਾਇਆ ਅਤੇ ਮਰਹੂਮ ਦੀ ਲਾਸ਼ 72 ਘੰਟੇ ਤੱਕ ਮੋਰਚਰੀ ਵਿਚ ਰਹੀ ਜਿਸ ਮਗਰੋਂ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਡੀ.ਐੱਸ.ਪੀ. ਧੂਰੀ ਪਰਮਿੰਦਰ ਸਿੰਘ ਨੇ ਸੰਪਰਕ ਕਰਨ ’ਤੇ ਕਿਹਾ ਕਿ ਉਨ੍ਹਾਂ ਨੇ ਐੱਸ.ਐੱਚ.ਓ. ਸਦਰ ਦੀ ਅਗਵਾਈ ਹੇਠ ਟੈਕਨੀਕਲ ਵਿੰਗ ਅਤੇ ਸੀ.ਆਈ.ਏ. ਸਟਾਫ ਨੂੰ ਜਾਂਚ ਅੱਗੇ ਵਧਾਉਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਮਰਹੂਮ ਨੌਜਵਾਨ ਲੱਡਾ ਕੋਠੀ ਦੇ ਨਾਲ ਲੱਗਦੇ ਇਕ ਪੈਟਰੋਲ ਪੰਪ ਦੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਤੁਰਿਆ ਆਉਂਦਾ ਦਿਖਾਈ ਦਿੰਦਾ ਹੈ।

ਇਹ ਵੀ ਪੜ੍ਹੋ :  0001 ਦਾ ਕ੍ਰੇਜ਼, 71 ਹਜ਼ਾਰ ਦੀ ਐਕਟਿਵਾ ਲਈ ਚੰਡੀਗੜ੍ਹ ਦੇ ਸ਼ਖ਼ਸ ਨੇ ਖ਼ਰੀਦਿਆ 15 ਲੱਖ ਦਾ ਨੰਬਰ

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ


author

Harnek Seechewal

Content Editor

Related News