ਚਾਵਾਂ ਨਾਲ ਕੈਨੇਡਾ ਭੇਜੇ ਪੁੱਤ ਨੂੰ ਲੈ ਕੇ ਆਏ ਫੋਨ ਨੇ ਘਰ ''ਚ ਵਿਛਾਏ ਸੱਥਰ, ਮਾਂ ਨੂੰ ਪੈਣ ਲੱਗੀਆਂ ਦੰਦਲਾਂ

Saturday, Jun 17, 2023 - 06:28 PM (IST)

ਚਾਵਾਂ ਨਾਲ ਕੈਨੇਡਾ ਭੇਜੇ ਪੁੱਤ ਨੂੰ ਲੈ ਕੇ ਆਏ ਫੋਨ ਨੇ ਘਰ ''ਚ ਵਿਛਾਏ ਸੱਥਰ, ਮਾਂ ਨੂੰ ਪੈਣ ਲੱਗੀਆਂ ਦੰਦਲਾਂ

ਤਰਨਤਾਰਨ (ਰਮਨ)- ਛੋਟੀ ਉਮਰੇ ਪਿਤਾ ਦੀ ਹੋਈ ਮੌਤ ਤੋਂ ਬਾਅਦ ਘਰ ਦੇ ਹਾਲਾਤ ਨੂੰ ਸੁਧਾਰਨ ਲਈ 6 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਤੋਂ ਬਾਅਦ ਪਰਿਵਾਰ ਵਿਚ ਜਿੱਥੇ ਚੀਕ ਚਿਹਾੜਾ ਪੈ ਗਿਆ, ਉਥੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਢੋਟੀਆਂ ਦੇ ਸਰਪੰਚ ਰਣਜੀਤ ਸਿੰਘ ਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਢੋਟੀਆਂ ਦੇ ਜੰਮਪਲ ਨਵਜੋਤ ਸਿੰਘ (23) ਪੁੱਤਰ ਨਿਰਵੈਲ ਸਿੰਘ ਦਾ ਕਰੀਬ 8 ਮਹੀਨੇ ਪਹਿਲਾਂ ਰਮਨਦੀਪ ਕੌਰ ਨਾਲ ਵਿਆਹ ਹੋਣ ਤੋਂ ਬਾਅਦ ਕਰੀਬ 6 ਮਹੀਨੇ ਪਹਿਲਾਂ ਕੈਨੇਡਾ ਦੇ ਬਰੈਂਪਟਨ ਸ਼ਹਿਰ ’ਚ ਪਤਨੀ ਸਮੇਤ ਰਵਾਨਾ ਹੋ ਗਿਆ। ਰਣਜੀਤ ਸਿੰਘ ਨੇ ਦੱਸਿਆ ਕਿ ਬਚਪਨ ਵਿਚ ਹੀ ਨਵਜੋਤ ਸਿੰਘ ਦੇ ਪਿਤਾ ਦਾ ਦਿਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਘਰ ਦੇ ਹਾਲਾਤ ਠੀਕ ਨਾ ਹੋਣ ਕਾਰਨ ਨਵਜੋਤ ਸਿੰਘ ਨੇ ਵਿਦੇਸ਼ ਜਾਣ ਦਾ ਫ਼ੈਸਲਾ ਕੀਤਾ।

ਇਹ ਵੀ ਪੜ੍ਹੋ- ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ

ਰਣਜੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਨਵਜੋਤ ਸਿੰਘ ਦਾ ਬਾਥਰੂਮ ’ਚ ਨਹਾਉਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਇਸ ਸਬੰਧੀ ਸੂਚਨਾ ਨਵਜੋਤ ਸਿੰਘ ਦੀ ਪਤਨੀ ਰਮਨਦੀਪ ਕੌਰ ਨੇ ਘਰ ’ਚ ਫੋਨ ਰਾਹੀਂ ਮਾਤਾ ਜਸਬੀਰ ਕੌਰ ਨੂੰ ਦਿੱਤੀ ਤਾਂ ਉਹ ਬੇਹੋਸ਼ ਹੋੋ ਗਈ ਤੇ ਦੰਦਲਾਂ ਪੈਣ ਲੱਗੀਆਂ। ਨਵਜੋਤ ਸਿੰਘ ਆਪਣੇ ਪਿੱਛੇ ਮਾਤਾ ਜਸਬੀਰ ਕੌਰ ਅਤੇ ਪਿੰਡ ਬਾਣੀਆਂ ਵਿਖੇ ਵਿਆਹੀ ਭੈਣ ਕੰਵਲਜੀਤ ਕੌਰ ਨੂੰ ਛੱਡ ਗਿਆ ਹੈ। ਇਸ ਮੌਕੇ ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਇੰਦਰਬੀਰ ਸਿੰਘ ਮੈਂਬਰਾਂ ਤੋਂ ਇਲਾਵਾ ਪਿੰਡ ਦੇ ਹੋਰ ਮੋਹਤਬਰਾਂ ਵੱਲੋਂ ਦੁੱਖ ਸਾਂਝਾ ਕੀਤਾ ਗਿਆ। ਮ੍ਰਿਤਕ ਨਵਜੋਤ ਸਿੰਘ ਦੀ ਮਾਂ ਅਤੇ ਭੈਣ ਵੱਲੋਂ ਮ੍ਰਿਤਕ ਦੇਹ ਨੂੰ ਭਾਰਤ ’ਚ ਜਲਦ ਵਾਪਸ ਲਿਆਉਣ ਸਬੰਧੀ ਸਰਕਾਰ ਤੋਂ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਅਹਿਮ ਖ਼ਬਰ, ਗੁਰਦਾਸਪੁਰ ਦੀਆਂ 20 ਪੰਚਾਇਤਾਂ ਨੇ ਪਾਏ ਇਹ ਮਤੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News