ਵਿਦੇਸ਼ੋਂ ਆਏ ਫ਼ੋਨ ਨੇ ਘਰ ''ਚ ਪਵਾਏ ਵੈਣ, 1 ਮਹੀਨਾ ਪਹਿਲਾਂ ਅਰਮੀਨੀਆ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ''ਚ ਹੋਈ ਮੌਤ
Sunday, Mar 24, 2024 - 04:58 AM (IST)
ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਮੁਹੱਲਾ ਕੈਂਥਾ ਦੇ ਰਹਿਣ ਵਾਲੇ ਨੌਜਵਾਨ ਮੰਗਤ ਰਾਮ ਦੀ ਬੀਤੇ ਦਿਨੀਂ ਅਰਮੀਨੀਆ ਵਿੱਚ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਪਰਿਵਾਰ ਨੇ ਦੱਸਿਆ ਕੀ ਉਨ੍ਹਾਂ ਦਾ ਮੁੰਡਾ 13 ਫਰਵਰੀ ਨੂੰ ਰੋਜ਼ੀ-ਰੋਟੀ ਕਮਾਉਣ ਲਈ ਅਰਮੀਨੀਆ ਗਿਆ ਸੀ, ਜਿੱਥੇ ਉਹ ਲੇਬਰ ਦਾ ਕੰਮ ਕਰਦਾ ਸੀ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਕੀ ਉਨ੍ਹਾਂ ਨੇ ਮੁੰਡੇ ਨੇ ਖੁਦਕੁਸ਼ੀ ਕਰ ਲਈ ਹੈ, ਜਿਸ ਤੋ ਬਾਅਦ ਪੂਰਾ ਪਰਿਵਾਰ ਸਦਮੇ ਵਿੱਚ ਹੈ। ਮੰਗਤ ਰਾਮ ਆਪਣੇ ਪਰਿਵਾਰ ਦਾ ਇਕਲੌਤਾ ਮੁੰਡਾ ਸੀ ਤੇ ਪਰਿਵਾਰ ਦੇ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਵੀ ਉਸੇ ਦੇ ਸਿਰ ਸੀ। ਉਸ ਦੀ ਵੱਡੀ ਭੈਣ ਦੀ ਵਿਆਹ ਹੋ ਚੁੱਕਾ ਹੈ ਤੇ ਉਹ ਪਰਿਵਾਰ ਦੀ ਗਰੀਬੀ ਦੂਰ ਕਰਨ ਲਈ ਵਿਦੇਸ਼ ਗਿਆ ਸੀ।
ਇਹ ਵੀ ਪੜ੍ਹੋ- ਨਿੱਕੇ ਸਿੱਧੂ ਦੇ ਗ੍ਰਹਿ ਪ੍ਰਵੇਸ਼ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਕਬੂਲਿਆ ਪ੍ਰਸ਼ੰਸਕਾਂ ਦਾ ਪਿਆਰ, ਕੀਤੀ ਇਹ ਖ਼ਾਸ ਅਪੀਲ
ਮੰਗਤ ਦੇ ਪਰਿਵਾਰ ਦੇ ਹਾਲਾਤ ਬਹੁਤ ਹੀ ਖ਼ਰਾਬ ਹਨ। ਉਸ ਦੇ ਪਿਤਾ ਨੇ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ ਤਾਂ ਜੋ ਉਹ ਆਪਣੇ ਘਰ ਦੇ ਹਾਲਾਤ ਠੀਕ ਕਰ ਸਕੇ, ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕੀ ਉਸ ਦੀ ਇਸ ਤਰ੍ਹਾਂ ਮੌਤ ਹੋ ਜਾਵੇਗੀ। ਪਰਿਵਾਰ ਨੇ ਕਿਹਾ ਕੀ ਉਨ੍ਹਾਂ ਨੂੰ ਬਾਹਰ ਤੋਂ ਫੋਨ ਆਇਆ ਸੀ ਕੀ ਉਨ੍ਹਾਂ ਦੇ ਮੁੰਡੇ ਨੇ ਖੁਦਕੁਸ਼ੀ ਕਰ ਲਈ ਹੈ, ਪਰ ਸਾਡਾ ਮੁੰਡਾ ਬਹੁਤ ਦਲੇਰ ਹੈ, ਉਹ ਕਦੇ ਵੀ ਖੁਦਕੁਸ਼ੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਉਸ ਦਾ ਕਤਲ ਕੀਤਾ ਗਿਆ ਹੈ। ਪਰਿਵਾਰ ਨੇ ਆਪਣੇ ਮੁੰਡੇ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਅੱਗੇ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋੋ- ਜ਼ਹਿਰੀਲੀ ਸ਼ਰਾਬ ਮਾਮਲੇ 'ਚ ਵੱਡੀ ਕਾਰਵਾਈ, ਜਾਂਚ ਤੋਂ ਬਾਅਦ SSP ਨੇ SHO ਤੇ ASI ਨੂੰ ਕੀਤਾ ਸਸਪੈਂਡ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e