ਭਿਆਨਕ ਸੜਕ ਹਾਦਸੇ ਨੇ ਉਜਾੜ ''ਤਾ ਪਰਿਵਾਰ, ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
Monday, Apr 20, 2026 - 12:04 PM (IST)
ਭੁਲੱਥ/ਹੁਸ਼ਿਆਰਪੁਰ (ਰਜਿੰਦਰ)- ਭੁਲੱਥ ਤੋਂ ਭੋਗਪੁਰ ਰੋਡ ’ਤੇ ਦੁਪਹਿਰ ਵੇਲੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਨੇੜੇ ਲੱਗੇ ਸਫੈਦੇ ਦੇ ਦਰੱਖ਼ਤ ਨਾਲ ਟਕਰਾਅ ਗਿਆ, ਜਿਸ ਕਾਰਨ ਉਕਤ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਐੱਸ. ਐੱਚ. ਓ. ਭੁਲੱਥ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਰਵੀ ਪਾਲ ਪੁੱਤਰ ਜੋਗਿੰਦਰ ਪਾਲ ਵਾਸੀ ਪਿੰਡ ਢਡਿਆਲਾ ਥਾਣਾ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਬੀਤੇ ਦਿਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਢਡਿਆਲਾ ਜਾਣ ਲਈ ਭੁਲੱਥ ਤੋਂ ਭੋਗਪੁਰ ਵੱਲ ਜਾ ਰਿਹਾ ਸੀ।
ਇਹ ਵੀ ਪੜ੍ਹੋ: ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ ਮੀਂਹ, ਭਿਆਨਕ ਬਣੇ ਹਾਲਾਤ

ਜਦੋਂ ਉਕਤ ਨੌਜਵਾਨ ਪਿੰਡ ਬਾਗੜੀਆਂ ਨੇੜੇ ਪੁੱਜਾ ਤਾਂ ਇਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕੰਢੇ ਸਫੈਦੇ ਦੇ ਦਰੱਖ਼ਤ ’ਚ ਜਾ ਵੱਜਾ। ਇਸ ਦੌਰਾਨ ਉਕਤ ਨੌਜਵਾਨ ਦੇ ਸਿਰ 'ਚ ਸੱਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਭੁਲੱਥ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਐੱਸ. ਐੱਚ. ਓ. ਭੁਲੱਥ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਪੋਸਟਮਾਰਟਮ ਲਈ ਕਪੂਰਥਲਾ ਸਿਵਲ ਹਸਪਤਾਲ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
