ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਪਰਿਵਾਰ 'ਚ ਪਏ ਕੀਰਨੇ, ਨੌਜਵਾਨ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ
Sunday, Sep 06, 2020 - 10:46 PM (IST)
ਲਾਂਬੜਾ (ਵਰਿੰਦਰ)— ਪੁਲਸ ਥਾਣਾ ਲਾਂਬੜਾ ਅਧੀਨ ਨਜ਼ਦੀਕੀ ਪਿੰਡ ਰਾਮਪੁਰ ਵਿਖੇ ਇਕ ਨੌਜਵਾਨ ਦੀ ਵਿਆਹ ਦੀ ਪਹਿਲੀ ਵਰ੍ਹੇਗੰਢ ਵਾਲੇ ਦਿਨ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਕੀਤਾ ਅਜਿਹਾ ਕਾਰਾ, ਜਿਸ ਨੂੰ ਵੇਖ ਮਾਪਿਆਂ ਦੇ ਉੱਡੇ ਹੋਸ਼
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਰਮਨ ਲਾਖਾ (32) ਪੁੱਤਰ ਧਰਮਪਾਲ ਵਾਸੀ ਅਰਜਨ ਨਗਰ ਨਕੋਦਰ ਦੇ ਮਾਸੀ-ਮਾਸੜ ਬੈਲਜੀਅਮ 'ਚ ਰਹਿੰਦੇ ਹਨ, ਜਿਨ੍ਹਾਂ ਦੀ ਪਿੰਡ ਰਾਮਪੁਰ ਵਿਖੇ ਇਕ ਕੋਠੀ ਹੈ। ਰਮਨ ਲਾਖਾ ਹੀ ਕੋਠੀ ਦੀ ਦੇਖਭਾਲ ਕਰਦਾ ਸੀ। ਸ਼ੁੱਕਰਵਾਰ ਸ਼ਾਮੀਂ ਰਮਨ ਲਾਖਾ ਕੋਠੀ ਆਇਆ ਸੀ। ਗੇਟ ਖੁੱਲ੍ਹਾ ਵੇਖ ਕੇ ਕੋਠੀ ਦੇ ਨੇੜੇ ਹੀ ਰਹਿਣ ਵਾਲੇ ਉਸ ਦੇ ਰਿਸ਼ਤੇਦਾਰ ਉਸ ਨੂੰ ਮਿਲਣ ਆ ਗਏ। ਜਦੋਂ ਉਹ ਕੋਠੀ ਦੇ ਅੰਦਰ ਦਾਖਲ ਹੋਏ ਤਾਂ ਵੇਖਿਆ ਕਿ ਰਮਨ ਲਾਖਾ ਵਿਹੜੇ 'ਚ ਫਰਸ਼ 'ਤੇ ਡਿੱਗਿਆ ਪਿਆ ਸੀ। ਉਹ ਉਸ ਨੂੰ ਖਾਂਬਰਾ ਦੇ ਇਕ ਨਿੱਜੀ ਹਸਪਤਾਲ ਵਿਚ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਜਿਸ ਨਾਲ ਖਾਧੀਆਂ ਜਿਊਣ ਮਰਨ ਦੀਆਂ ਕਸਮਾਂ, ਉਸੇ ਨੇ ਹੀ ਦਿੱਤੀ ਰੂਹ ਕੰਬਾਊ ਮੌਤ (ਤਸਵੀਰਾਂ)
ਕੇਸ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ 'ਤੇ ਕਿਸੇ ਸੱਟ ਆਦਿ ਦਾ ਕੋਈ ਨਿਸ਼ਾਨ ਨਹੀਂ ਪਾਇਆ ਗਿਆ। ਉਸ ਦੀ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਫਿਲਹਾਲ ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਜਾਣੋ ਵੀਕੈਂਡ ਤਾਲਾਬੰਦੀ ਦੌਰਾਨ ਪੰਜਾਬ 'ਚ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ (ਵੀਡੀਓ)
ਮ੍ਰਿਤਕ ਰਮਨ ਲਾਖਾ ਨੇ ਕਰੀਬ ਇਕ-ਡੇਢ ਸਾਲ ਪਹਿਲਾਂ ਲਾਂਬੜਾ ਦੇ ਬਾਜ਼ਾਰ 'ਚ ਬਿਊਟੀ ਸੈਲੂਨ ਦਾ ਕੰਮ ਖੋਲ੍ਹਿਆ ਸੀ, ਜੋ ਉਸ ਨੇ ਕੁਝ ਸਮੇਂ ਬਾਅਦ ਛੱਡ ਦਿੱਤਾ। ਰਮਨ ਦਾ ਵਿਆਹ ਇਕ ਸਾਲ ਪਹਿਲਾਂ ਅਮਰੀਕਾ ਦੀ ਸਿਟੀਜ਼ਨ ਲੜਕੀ ਨਾਲ ਹੋਇਆ ਸੀ। ਉਸ ਦੀ ਪਤਨੀ ਉਸ ਨੂੰ ਆਪਣੇ ਕੋਲ ਬੁਲਾਉਣ ਲਈ ਕਾਗਜ਼ਾਤ ਤਿਆਰ ਕਰਵਾ ਰਹੀ ਸੀ। ਇਸ ਨੂੰ ਬਦਕਿਸਮਤੀ ਹੀ ਕਿਹਾ ਜਾ ਸਕਦਾ ਹੈ ਕਿ ਰਮਨ ਲਾਖਾ ਦੀ ਮੌਤ ਵੀ ਉਸ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਵਾਲੇ ਦਿਨ ਹੋਈ ਹੈ।
ਇਹ ਵੀ ਪੜ੍ਹੋ: ਗੜ੍ਹਸ਼ੰਕਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ