ਕਹਿਰ ਓ ਰੱਬਾ! ਨਸ਼ੇ ਨੇ ਖਾ ਲਿਆ ਮਾਪਿਆਂ ਦਾ ਜਵਾਨ ਪੁੱਤ, ਧਾਹਾਂ ਮਾਰ ਰੋਂਦੀ ਮਾਂ ਬੋਲੀ, ਕਿੱਥੋਂ ਲੱਭਾਂਗੀ...
Wednesday, Jan 14, 2026 - 01:40 PM (IST)
ਹੁਸ਼ਿਆਰਪੁਰ (ਅਮਰੀਕ)- ਮੁਕੇਰੀਆਂ ਦੇ ਪਿੰਡ ਉਮਰਪੁਰ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਜੈ ਗਿਲ ਦੇ ਰੂਪ ਵਿਚ ਹੋਈ ਹੈ। ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਅਜੈ ਨੂੰ ਵੇਖਿਆ ਤਾਂ ਉਹ ਬੇਹੋਸ਼ ਪਿਆ ਸੀ ਅਤੇ ਉਸ ਦੀ ਬਾਹ ਵਿਚ ਇਨਜੈਕਸ਼ਨ ਲੱਗਾ ਹੋਇਆ ਸੀ। ਤਿਉਹਾਰ ਮੌਕੇ ਉਕਤ ਨੌਜਵਾਨ ਦੀ ਮੌਤ ਨਾਲ ਪਰਿਵਾਰ ਵਿਚ ਮਾਤਮ ਛਾ ਗਿਆ ਹੈ। ਰੋਂਦੀ-ਕਰਲਾਉਂਦੀ ਮਾਂ ਨੇ ਦੱਸਿਆ ਕਿ ਅਜੈ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ।

ਇਹ ਵੀ ਪੜ੍ਹੋ: 'ਆਪ' ਸਰਕਾਰ 'ਤੇ ਵਰ੍ਹੇ ਸੁਖਪਾਲ ਖਹਿਰਾ, ਵਾਤਾਵਰਣ ਨੂੰ ਤਬਾਹ ਕਰਨ ਤੇ ਭੂਮੀ ਮਾਫ਼ੀਆ ਨਾਲ ਮਿਲੀਭੁਗਤ ਦੇ ਲਾਏ ਦੋਸ਼
ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਹੈ ਕਿ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਪੁਲਸ ਦੀ ਕਥਿਤ ਮਿਲੀਭੁਗਤ ਨਾਲ ਵਧਦਾ ਜਾ ਰਿਹਾ ਹੈ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਨੇ ਪਹਿਲਾਂ ਵੀ ਨਸ਼ਾ ਵੇਚਣ ਵਾਲਿਆਂ ਨੂੰ ਕਈ ਵਾਰ ਬੇਨਤੀ ਕੀਤੀ ਸੀ ਕਿ ਉਹ ਉਨ੍ਹਾਂ ਦੇ ਪੁੱਤਰ ਨੂੰ ਨਸ਼ਾ ਨਾ ਦੇਣ ਪਰ ਨਸ਼ੇ ਦੇ ਸੌਦਾਗਰਾਂ ਨੇ ਇਕ ਨਾ ਸੁਣੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪੁਲਸ ਨਸ਼ਾ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਸ਼ੇ ਦੀ ਸਪਲਾਈ ਚੇਨ ਨੂੰ ਨਾ ਤੋੜਿਆ ਗਿਆ ਤਾਂ ਪੰਜਾਬ ਦੀ ਨੌਜਵਾਨ ਪੀੜ੍ਹੀ ਇਸੇ ਤਰ੍ਹਾਂ ਬਰਬਾਦ ਹੁੰਦੀ ਰਹੇਗੀ।


ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਵੱਡੀ ਖ਼ਬਰ! ਲੋਹੜੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਘਰ 'ਚ ਅੱਗ ਲੱਗਣ ਕਾਰਨ ਪਿਓ-ਧੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
