ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
Monday, Apr 13, 2026 - 11:20 AM (IST)
ਬਠਿੰਡਾ (ਸੁਖਵਿੰਦਰ) : ਗਣੇਸ਼ਾ ਬਸਤੀ ਮੇਨ ਰੋਡ ’ਤੇ ਇਕ ਅਣਪਛਾਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਸੜਕ ’ਤੇ ਪਏ ਨੌਜਵਾਨ ਦੀ ਲਾਸ਼ ਦੀ ਸੂਚਨਾ ਮਿਲਣ ’ਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਵਾਲੰਟੀਅਰ ਸੁਮਿਤ ਮਹੇਸ਼ਵਰੀ ਅਤੇ ਆਕਾਸ਼ ਗਰਗ ਤੁਰੰਤ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ। ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 18 ਸਾਲ ਲੱਗਦੀ ਸੀ ਅਤੇ ਉਸਦੀ ਸੱਜੀ ਬਾਂਹ ’ਚ ਨਸ਼ੇ ਵਾਲੇ ਪਦਾਰਥ ਦਾ ਟੀਕਾ ਲਗਾਇਆ ਗਿਆ ਸੀ।
ਇਸ ਤੋਂ ਸਪੱਸ਼ਟ ਤੌਰ ’ਤੇ ਪਤਾ ਲੱਗਦਾ ਹੈ ਕਿ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਮ੍ਰਿਤਕ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲੋੜੀਂਦੀ ਜਾਂਚ ਕੀਤੀ। ਪੁਲਸ ਜਾਂਚ ਤੋਂ ਬਾਅਦ ਸੰਸਥਾ ਨੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ। ਥਾਣਾ ਸਿਵਲ ਲਾਈਨ ਪੁਲਸ ਵੱਲੋਂ ਮਾਮਲੇ ’ਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
