ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Monday, Jul 11, 2022 - 03:54 PM (IST)

ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਮਾਨਸਾ (ਜੱਸਲ) : ਨਸ਼ੇ ਦੀ ਓਵਰਡੋਜ਼ ਨਾਲ ਪਿੰਡ ਬੀਰੇਵਾਲਾ ਜੱਟਾਂ ਦੇ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪੁਲਸ ਨੇ ਇਸ ਮਾਮਲੇ ’ਚ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਪਿੰਡ ਦੇ ਹੀ ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਜੌੜਕੀਆ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸੁਖਮੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਜੀਤ ਸਿੰਘ (29) ਦੀ ਪਤਨੀ ਗੁਰਦੀਪ ਕੌਰ ਉਰਫ ਕੁਸ਼ਲਦੀਪ ਕੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਬੀਤੀ 1 ਜੁਲਾਈ ਨੂੰ ਹਰਜੀਤ ਦੇ 2 ਦੋਸਤ ਉਸਨੂੰ ਘਰੋਂ ਬੁਲਾ ਕੇ ਲੈ ਗਏ ਤੇ ਉਸਨੂੰ ਨਸ਼ੇ ਦੀ ਓਵਰਜਡੋਜ਼ ਦੇ ਕੇ ਕੱਸੀ ’ਤੇ ਸੁੱਟ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ- ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਜਥੇਦਾਰ ਨਾਲ ਕੀਤੀ ਮੁਲਾਕਾਤ

ਜਾਣਕਾਰੀ ਮਿਲਣ ਤੋਂ ਬਾਅਦ ਉਸਨੂੰ ਮਾਨਸਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਸਨੂੰ ਕੁਝ ਦਿਨ ਬਾਅਦ ਲੁਧਿਆਣਾ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ, ਜਿਸਨੂੰ ਉੱਥੋਂ ਛੁੱਟੀ ਦੇ ਦਿੱਤੀ ਗਈ ਤੇ ਵਾਪਸ ਘਰ ਆਉਂਦੇ ਸਮੇਂ ਰਸਤੇ ’ਚ ਮਾਨਸਾ ਕੋਲ ਉਸਦੀ ਮੌਤ ਹੋ ਗਈ। ਜੌੜਕੀਆ ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਪਿੰਡ ਬੀਰੇਵਾਲਾ ਦੇ 2 ਲੋਕਾਂ ਗਗਨਦੀਪ ਤੇ ਸੁਖਵਿੰਦਰ ਸਿੰਘ ਖ਼ਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸੁਖਮੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਦੇ ਡੋਪ ਟੈਸਟ ਕਰਵਾਏ ਗਏ ਸਨ, ਜੋ ਕਿ ਪਾਜ਼ੇਟਿਵ ਪਾਏ ਗਏ ਹਨ। ਜਿਸ ਦੇ ਬਾਅਦ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਜੌੜਕੀਆ ਥਾਣੇ ’ਚ ਦਰਜ ਮਾਮਲੇ ’ਚ ਉਕਤ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਦੇ ਇਲਾਵਾ ਨੌ ਸਾਲ ਦੇ ਬੇਟੇ ਨੂੰ ਛੱਡ ਗਿਆ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News