ਪੰਜਾਬ ''ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
Wednesday, Sep 02, 2026 - 02:35 PM (IST)
ਨਡਾਲਾ (ਸ਼ਰਮਾ)-ਨਡਾਲਾ ਨੇੜਲੇ ਪਿੰਡ ਮੰਡ ਰਾਏਪੁਰ ਅਰਾਈਆਂ ਵਿਖੇ ਟਰੈਕਟਰ ਪਲਟਣ ਕਾਰਨ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਮ੍ਰਿਤਕ ਨੌਜਵਾਨ ਦੇ ਭਰਾ ਕਿਰਪਾਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮੰਡ ਰਾਏਪੁਰ ਅਰਾਈਆਂ ਨੇ ਦੱਸਿਆ ਕਿ ਉਸ ਦਾ ਭਰਾ ਲਖਬੀਰ ਸਿੰਘ ਕਪੂਰਥਲਾ ਵਿਖੇ ਰਹਿੰਦਾ ਸੀ ਅਤੇ ਮੰਡ ਰਾਏਪੁਰ ਅਰਾਈਆਂ ਵਿਖੇ ਖੇਤੀਬਾੜੀ ਦਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਦੁਪਹਿਰ ਕਰੀਬ 3 ਵਜੇ ਲਖਬੀਰ ਸਿੰਘ ਟਰੈਕਟਰ-ਟਰਾਲੀ ਰਾਹੀਂ ਮੰਡ 'ਚ ਰਸਤਾ ਪੱਧਰਾ ਕਰਨ ਲਈ ਮਿੱਟੀ ਪਾ ਰਿਹਾ ਸੀ।
ਇਹ ਵੀ ਪੜ੍ਹੋ: ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
ਇਸ ਦੌਰਾਨ ਚੜ੍ਹਾਈ ਹੋਣ ਕਾਰਨ ਟਰੈਕਟਰ ਅੱਗਿਉਂ ਚੁਕਿਆ ਗਿਆ ਅਤੇ ਪਿੱਛੇ ਟਰਾਲੀ ਨਾਲ ਜਾ ਲੱਗਾ। ਇਸ ਹਾਦਸੇ ਦੌਰਾਨ ਲਖਬੀਰ ਸਿੰਘ ਦਾ ਦਮ ਘੁੱਟਣ ਕਾਰਨ ਉਹ ਬੇਹੋਸ਼ ਹੋ ਗਿਆ। ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਖਬੀਰ ਸਿੰਘ ਦੀ ਲਾਸ਼ ਨੂੰ ਫਿਲਹਾਲ ਨਡਾਲਾ ਮੋਰਚਰੀ ਵਿਚ ਰਖਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਮਾਤਾ ਵਿਦੇਸ਼ ਤੋਂ ਵਾਪਸ ਆਉਣ ਉਪਰੰਤ ਹੀ ਲਖਬੀਰ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਮੰਡ ਰਾਏਪੁਰ ਅਰਾਈਆਂ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ! ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
