ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
Thursday, May 29, 2025 - 12:22 PM (IST)

ਤਰਨਤਾਰਨ (ਰਮਨ)- ਪਿੰਡ ਘੜਕਾ ਵਿਖੇ ਇਕ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਨੂੰ ਕਤਲ ਕਰਾਰ ਦਿੰਦੇ ਹੋਏ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਧਾਰਾ 194 ਤਹਿਤ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਮੁਕਤ ਜਾਤੀ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਧਰਮਬੀਰ ਸਿੰਘ ਮਾਹੀਆ ਨੇ ਦੱਸਿਆ ਕਿ ਸੁਖਦੇਵ ਸਿੰਘ ਪੁੱਤਰ ਤਰਲੋਕ ਸਿੰਘ ਨਿਵਾਸੀ ਪਿੰਡ ਘੜਕਾ ਦੀ ਪਤਨੀ ਅਮਨਦੀਪ ਕੌਰ ਵੱਲੋਂ ਦੱਸਣ ਅਨੁਸਾਰ ਬੀਤੇ ਕੱਲ੍ਹ ਉਸ ਦਾ ਪਤੀ ਸੁਖਦੇਵ ਸਿੰਘ ਆਪਣੇ ਪਿੰਡ ਦੇ ਹੀ ਦੋ ਵਿਅਕਤੀਆਂ, ਜਿਨ੍ਹਾਂ ’ਚ ਗੁਰਪ੍ਰੀਤ ਸਿੰਘ ਗੋਪੀ ਅਤੇ ਘੱਚੂ ਸ਼ਾਮਲ ਸਨ ਨਾਲ ਕੱਲ ਸਵੇਰੇ ਕਰੀਬ 10 ਵਜੇ ਘਰੋਂ ਚਲਾ ਗਿਆ।
ਇਹ ਵੀ ਪੜ੍ਹੋ-ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ
ਜਿਸ ਤੋਂ ਇਕ ਘੰਟੇ ਬਾਅਦ ਉਸ ਦੇ ਪਤੀ ਨੂੰ ਦੋਵੇਂ ਵਿਅਕਤੀ ਘਰ ਛੱਡ ਕੇ ਫਰਾਰ ਹੋ ਗਏ। ਉਸਦੇ ਪਤੀ ਸੁਖਦੇਵ ਸਿੰਘ ਦੀ ਹਾਲਤ ਖਰਾਬ ਹੋਣ ਦੌਰਾਨ ਘਰ ਵਿਚ ਬੁਲਾਏ ਗਏ ਡਾਕਟਰ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਧਰਮਵੀਰ ਸਿੰਘ ਮਾਹੀਆ ਨੇ ਦੱਸਿਆ ਕਿ ਇਸ ਸਬੰਧੀ ਜਦੋਂ ਪੁਲਸ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਇਸ ਮਾਮਲੇ ਵਿਚ ਧਾਰਾ 194 ਤਹਿਤ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ ਹੋਏ ਧਮਾਕੇ ਦੇ ਮਾਮਲੇ 'ਚ DIG ਦਾ ਸਨਸਨੀਖੇਜ਼ ਖੁਲਾਸਾ
ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਸੁਖਦੇਵ ਸਿੰਘ ਦਾ ਸਾਜਿਸ਼ ਤਹਿਤ ਕਤਲ ਕੀਤਾ ਗਿਆ ਹੈ ਪ੍ਰ੍ਤੂ ਪੁਲਸ ਵੱਲੋਂ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ। ਮ੍ਰਿਤਕ ਸੁਖਦੇਵ ਸਿੰਘ ਆਪਣੇ ਪਿੱਛੇ ਇਕ ਬੇਟਾ, ਬੇਟੀ ਅਤੇ ਪਤਨੀ ਨੂੰ ਛੱਡ ਗਿਆ ਹੈ, ਜੋ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8