ਬਿਆਸ ਦਰਿਆ ’ਚ ਨਹਾਉਂਦੇ ਸਮੇਂ ਨੌਜਵਾਨ ਦੀ ਮੌਤ
Tuesday, Apr 13, 2021 - 05:27 PM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼) : ਅੱਜ ਵਿਸਾਖੀ ਮੌਕੇ ਦਰਿਆ ਬਿਆਸ ’ਚ ਇਸ਼ਨਾਨ ਕਰਦੇ ਸਮੇਂ ਇਕ ਨੌਜਵਾਨ ਜਿਸਦੀ ਉਮਰ ਕਰੀਬ 18-19 ਸਾਲ ਹੈ, ਦੀ ਨਹਾਉਂਦੇ ਸਮੇਂ ਡੁੱਬ ਜਾਣ ਕਾਰਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮੌਕੇ ’ਤੇ ਪੁੱਜੇ ਸਬ-ਇੰਸਪੈਕਟਰ ਸਰਦੂਲ ਸਿੰਘ ਨੇ ਦੱਸਿਆ ਕਿ ਮਿ੍ਰਤਕ ਹਰਨੇਕ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਧਾਲੀਵਾਲ ਬੇਟ ਜ਼ਿਲ੍ਹਾ ਕਪੂਰਥਲਾ ਆਪਣੇ ਭਰਾ ਦੇ ਨਾਲ ਦਰਿਆ ਬਿਆਸ ਵਿਖੇ ਵਿਸਾਖੀ ਦੇਖਣ ਆਇਆ ਹੋਇਆ ਸੀ, ਮਿ੍ਰਤਕ ਹਰਨੇਕ ਸਿੰਘ ਨੇ ਦਰਿਆ ਬਿਆਸ ਵਿਚ ਨਹਾਉਣਾ ਸ਼ੁਰੂ ਕਰ ਦਿਤਾ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਡੁੱਬ ਗਿਆ, ਜਿਸ ’ਤੇ ਰੋਲਾ ਪੈਣ ’ਤੇ ਨਜ਼ਦੀਕੀ ਬੈਠੇ ਗੋਤਾਖੋਰਾਂ ਨੇ ਉਸਨੂੰ ਬਾਹਰ ਕੱਢਿਆ।
ਇਹ ਵੀ ਪੜ੍ਹੋ : ਸੜਕ ਹਾਦਸੇ ’ਚ ਨੌਜਵਾਨ ਦੀ ਦਰਦਨਾਕ ਮੌਤ
ਉਸਨੂੰ ਨਾਜ਼ੁਕ ਹਾਲਤ ’ਚ ਪਹਿਲਾਂ ਬਿਆਸ ਦੇ ਇਕ ਨਿੱਜੀ ਹਸਪਤਾਲ ਵਿਖੇ ਲਿਆਂਦਾ ਗਿਆ ਪਰ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸਨੂੰ ਬਿਆਸ ਦੇ ਇਕ ਚੈਰੀਟੇਬਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮਿ੍ਰਤਕ ਐਲਾਨ ਦਿਤਾ। ਮੌਕੇ ’ਤੇ ਪੁੱਜੀ ਪੁਲਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸਰਕਾਰੀ ਖਰੀਦ ਸ਼ੁਰੂ ਹੋਣ ਦੀ ਉਡੀਕ ’ਚ ਕਿਸਾਨ, ਸਰਕਾਰੀ ਦਾਅਵਿਆਂ ’ਤੇ ਉੱਠੇ ਸਵਾਲ
ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ