ਬਿਆਸ ਦਰਿਆ ਪਾਰ ਕਰਨ ਦੌਰਾਨ  ਪਾਣੀ ''ਚ ਰੁੜਿਆ ਨੌਜਵਾਨ, ਪਿੰਡ ''ਚ ਸੋਗ ਦਾ ਮਾਹੌਲ

Tuesday, Jun 03, 2025 - 10:36 AM (IST)

ਬਿਆਸ ਦਰਿਆ ਪਾਰ ਕਰਨ ਦੌਰਾਨ  ਪਾਣੀ ''ਚ ਰੁੜਿਆ ਨੌਜਵਾਨ, ਪਿੰਡ ''ਚ ਸੋਗ ਦਾ ਮਾਹੌਲ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਅਧੀਨ ਆਉਂਦੇ ਪੁਲਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਚੇਚੀਆਂ ਛੌੜੀਆਂ ਦੇ ਕਿਸਾਨ ਦਾ ਪੁੱਤ ਬਿਆਸ ਦਰਿਆ ਦੇ ਵਹਾਅ 'ਚ ਰੁੜ ਗਿਆ। ਜਿਸ ਕਾਰਨ ਪਰਿਵਾਰ ਦਾ ਰੋ-ਰੋ  ਬੁਰਾ ਹਾਲ ਹੈ ਅਤੇ ਪੂਰੇ ਪਿੰਡ 'ਚ ਸੋਗ ਪਸਰ ਗਿਆ।

ਇਹ ਵੀ ਪੜ੍ਹੋ- ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਮਨਦੀਪ ਸਿੰਘ (35) ਪੁੱਤਰ ਨਰਿੰਦਰ ਸਿੰਘ ਵਾਸੀ ਚੇਚੀਆਂ ਛੌੜੀਆਂ ਆਪਣੇ ਪਿੰਡ ਦੀ ਹਦੂਦ ਦੇ ਸਾਹਮਣੇ ਦਰਿਆ ਤੋਂ ਪਾਰ ਪੈਂਦੇ  ਖੇਤਾਂ ਨੂੰ ਜਾਣ ਲਈ ਦਰਿਆ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਹ ਪਾਣੀ ਦੇ ਤੇਜ਼ ਵਹਾਅ 'ਚ ਰੁੜ ਗਿਆ। ਘਟਨਾ ਸਥਾਨ 'ਤੇ ਪਹੁੰਚੇ ਪਿੰਡ ਵਾਸੀਆਂ ਅਤੇ ਥਾਣਾ ਮੁਖੀ ਦੀਪਿਕਾ ਵੱਲੋਂ ਪੁਲਸ ਪਾਰਟੀ ਸਮੇਤ ਪਾਣੀ 'ਚ ਡੁੱਬੇ ਲਾਪਤਾ ਨੌਜਵਾਨ ਦੀ ਭਾਲ ਕਰਨ ਲਈ ਬੇਸ਼ੱਕ ਭਾਰੀ ਜੱਦੋ ਜਹਿਦ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕਿਸੇ ਤਰ੍ਹਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ। ਉਧਰ ਇਸ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਗੋਤਾਖੋਰਾਂ ਦੀ ਟੀਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਉਨ੍ਹਾਂ ਵੱਲੋਂ ਪਹੁੰਚ ਕੇ ਭਾਲ ਸ਼ੁਰੂ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News