ਕਲਾਨੌਰ ਦੇ ਨੌਜਵਾਨ ਦੀ ਕੈਨੇਡਾ ਵਿਚ ਝੀਲ ’ਚ ਡੁੱਬਣ ਨਾਲ ਮੌਤ

Monday, Nov 04, 2024 - 03:59 AM (IST)

ਕਲਾਨੌਰ ਦੇ ਨੌਜਵਾਨ ਦੀ ਕੈਨੇਡਾ ਵਿਚ ਝੀਲ ’ਚ ਡੁੱਬਣ ਨਾਲ ਮੌਤ

ਕਲਾਨੌਰ (ਮਨਮੋਹਨ) - ਸਰਹੱਦੀ ਕਸਬਾ ਕਲਾਨੌਰ ਦੇ ਇਕ ਨੌਜਵਾਨ ਲੜਕੇ ਜੋਰਾਵਰ ਸਿੰਘ ਦੀ ਕੈਨੇਡਾ ਵਿਚ ਝੀਲ ’ਚ ਡੁੱਬਣ ਕਾਰਨ ਮੌਤ ਹੋਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੁਖਦਾਈ ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ’ਚ ਭਾਰੀ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਜੋਰਾਵਰ ਸਿੰਘ (23) ਪੁੱਤਰ ਮਨੋਹਰ ਲਾਲ ਨਿਵਾਸੀ ਕਲਾਨੌਰ ਦੇ ਰਿਸ਼ਤੇਦਾਰ ਜਥੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਕਰੀਬ ਤਿੰਨ ਸਾਲ ਪਹਿਲਾਂ ਜੋਰਾਵਰ ਸਿੰਘ ਕੈਨੇਡਾ ਗਿਆ ਸੀ ਪ੍ਰੰਤੂ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ। ਸਾਨੂੰ ਅੱਜ ਕੈਨੇਡਾ ਤੋਂ ਸੂਚਨਾ ਮਿਲੀ ਸੀ ਕਿ ਜੋਰਾਵਰ ਸਿੰਘ ਦੀ ਝੀਲ ’ਚ ਡੁੱਬਣ ਨਾਲ ਮੌਤ ਹੋ ਗਈ ਹੈ। ਇਲਾਕੇ ਦੇ ਰਾਜਨੀਤਕ, ਧਾਰਮਿਕ, ਸਮਾਜਿਕ, ਮੋਹਤਬਰ ਅਤੇ ਆਮ ਲੋਕਾਂ ਵਲੋਂ ਮ੍ਰਿਤਕ ਜੋਰਾਵਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।


author

Inder Prajapati

Content Editor

Related News