ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸਵੀਮਿੰਗ ਪੂਲ ’ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

Wednesday, Aug 21, 2024 - 06:40 PM (IST)

ਸੁਲਤਾਨਪੁਰ ਲੋਧੀ (ਧੀਰ)- ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਸਵੀਮਿੰਗ ਪੂਲ ਵਿਚ ਡੁੱਬਣ ਕਾਰਨ ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਕਪੂਰਥਲਾ ਦੇ ਪਿੰਡ ਮਸੀਤਾਂ ਦੇ ਇਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਫਲੋਰੀਡਾ ਵਿਚ ਇਕ ਪੂਲ ’ਚ ਡੁੱਬਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਈ, ਜਿਸ ’ਚ ਇਕ ਕਪੂਰਥਲਾ ਅਤੇ ਦੂਜਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਇਸ ਦੁੱਖ਼ਦਾਈ ਖ਼ਬਰ ਤੋਂ ਬਾਅਦ ਪਿੰਡ ਮਸੀਤਾਂ ’ਚ ਸੋਗ ਦਾ ਮਾਹੌਲ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ-  ਪੰਜਾਬ ਦਾ ਇਹ ਮਸ਼ਹੂਰ ਪੁਲ ਵੱਡੇ ਵਾਹਨਾਂ ਦੀ ਆਵਾਜਾਈ ਲਈ BBMB ਨੇ ਕੀਤਾ ਬੰਦ, ਜਾਣੋ ਕੀ ਰਿਹਾ ਕਾਰਨ

PunjabKesari

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਮਨਜੋਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਾਹਿਲਪ੍ਰੀਤ ਸਿੰਘ ਬਾਜਵਾ (21) ਪੁੱਤਰ ਸਵ. ਸੁਰਜੀਤ ਸਿੰਘ ਵਾਸੀ ਪਿੰਡ ਮਸੀਤਾਂ ਕਰੀਬ 5 ਮਹੀਨੇ ਪਹਿਲਾਂ ਅਮਰੀਕਾ ਦੇ ਫਲੋਰੀਡਾ ਸ਼ਹਿਰ ’ਚ ਬਿਹਤਰ ਭਵਿੱਖ ਦੀ ਉਮੀਦ ’ਚ ਗਿਆ ਸੀ। ਉਨ੍ਹਾਂ ਦੱਸਿਆ ਕਿ ਰੱਖੜੀ ਵਾਲੇ ਦਿਨ ਸਾਹਿਲਪ੍ਰੀਤ ਸਿੰਘ ਬਾਜਵਾ ਅਤੇ ਉਸ ਦਾ ਦੋਸਤ ਅਮਨਦੀਪ ਸਿੰਘ ਫਲੋਰੀਡਾ ਦੇ ਇਕ ਸਵੀਮਿੰਗ ਪੂਲ ’ਚ ਨਹਾਉਣ ਗਏ ਸਨ ਪਰ ਇਸ ਦੌਰਾਨ ਉਸ ਦੇ ਦੋਸਤ ਦਾ ਪੈਰ ਫਿਸਲ ਗਿਆ ਅਤੇ ਜਦੋਂ ਸਾਹਿਲਪ੍ਰੀਤ ਉਸ ਨੂੰ ਬਚਾਉਣ ਲਈ ਗਿਆ ਤਾਂ ਉਹ ਸਵੀਮਿੰਗ ਪੂਲ ’ਚ ਡੁੱਬ ਗਿਆ। ਇਸ ਦੌਰਾਨ ਸਾਹਿਲਪ੍ਰੀਤ ਅਤੇ ਉਸ ਦੇ ਦੋਸਤ ਅਮਨਦੀਪ ਸਿੰਘ ਜੋ ਕਿ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ, ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-  ਅਮਰੀਕਾ ਤੋਂ ਆਈ ਖ਼ਬਰ ਨੇ ਘਰ 'ਚ ਪਵਾਏ ਵੈਣ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਪੂਲ 'ਚ ਡੁੱਬਣ ਕਾਰਨ ਹੋਈ ਮੌਤ

PunjabKesari

ਇਹ ਵੀ ਦੱਸਣਯੋਗ ਹੈ ਕਿ ਸਾਹਿਲਪ੍ਰੀਤ ਦੇ ਪਿਤਾ ਦੀ ਸਾਲ 2017 ’ਚ ਮੌਤ ਹੋ ਗਈ ਸੀ। ਇਸ ਦੁਖ਼ਦਾਈ ਖ਼ਬਰ ਨੂੰ ਸੁਣਦਿਆਂ ਹੀ ਪਿੰਡ ਮਸੀਤਾਂ ਅਤੇ ਆਸ-ਪਾਸ ਦੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਸਾਹਿਲਪ੍ਰੀਤ ਅਮਰੀਕਾ ਦੇ ਸ਼ਹਿਰ ਫਲੋਰੀਡਾ ’ਚ ਇਕ ਸਟੋਰ ’ਚ ਕੰਮ ਕਰਦਾ ਸੀ। ਘਰ ਦੀ ਸਾਰੀ ਜ਼ਿੰਮੇਵਾਰੀ ਸਾਹਿਲਪ੍ਰੀਤ ’ਤੇ ਹੀ ਸੀ।

ਮ੍ਰਿਤਕ ਸਾਹਿਲਪ੍ਰੀਤ ਸਿੰਘ ਦੇ ਭਰਾ ਮਨਜੋਤ ਸਿੰਘ, ਮਾਤਾ ਜਗਦੀਸ਼ ਕੌਰ, ਪਿੰਡ ਮਸੀਤਾਂ ਦੇ ਸਰਪੰਚ ਸ਼ੇਰ ਸਿੰਘ ਮਸੀਤਾਂ ਨੇ ਭਾਰਤ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਮੰਗ ਕੀਤੀ ਹੈ ਕਿ ਸਾਹਿਲਪ੍ਰੀਤ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਸਾਹਿਲ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ’ਚ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ: ਜੰਗਲ 'ਚੋਂ ਮਿਲੀ ਮੁੰਡੇ-ਕੁੜੀ ਦੀ ਲਾਸ਼, ਹਾਲਤ ਵੇਖ ਪੁਲਸ ਰਹਿ ਗਈ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News