ਪੰਜਾਬ ਦੇ ਗੱਭਰੂ ਪੁੱਤ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਸਥਾਪਿਤ ਕੀਤਾ ਨਵਾਂ ਮੀਲ ਪੱਥਰ
Thursday, Jun 01, 2023 - 11:35 AM (IST)
ਨੱਥੂਵਾਲਾ ਗਰਬੀ (ਰਾਜਵੀਰ) : ਮੋਗਾ ਜ਼ਿਲ੍ਹੇ ਦੇ ਪਿੰਡ ਲੰਡੇ ਦਾ ਨਾਂ ਪੜ੍ਹੇ-ਲਿਖੇ ਪਿੰਡਾਂ ਦੀ ਲਿਸਟ ਵਿਚ ਸਭ ਤੋਂ ਅੱਗੇ ਆਉਂਦਾ ਹੈ। ਇਸ ਪਿੰਡ ਦੇ ਹੈੱਡਮਾਸਟਰ ਸਰਵਨ ਸਿੰਘ ਦੇ ਪੜਪੋਤੇ ਅਤੇ ਸਮਿੱਤਰ ਸਿੰਘ ਦੇ ਪੋਤਰੇ, ਕਰਨਦੀਪ ਸਿੰਘ ਬਰਾੜ ਨੇ ਕੈਨੇਡਾ ਵਿਚ ਪਾਇਲਟ ਬਣ ਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। ਜਾਣਕਾਰੀ ਮੁਤਾਬਕ ਸਾਬਕਾ ਜ਼ਿਲ੍ਹਾ ਯੂਨਿਟ ਅਫ਼ਸਰ ਪਰਦੀਪ ਸਿੰਘ ਬਰਾੜ ਅਤੇ ਸਾਬਕਾ ਪ੍ਰਿੰਸੀਪਲ ਗੁਰਦੀਪ ਕੌਰ ਬਰਾੜ ਦਾ ਸਪੁੱਤਰ ਕਰਨਦੀਪ ਸਿੰਘ ਬਰਾੜ ਕੁਝ ਸਾਲ ਪਹਿਲਾਂ ਹੀ ਕੈਨੇਡਾ ਵਿਖੇ ਪੜ੍ਹਾਈ ਲਈ ਗਿਆ ਸੀ। ਉਸ ਨੇ ਆਪਣੀ ਮਿਹਨਤ ਦੇ ਬਲਬੂਤੇ ਕੈਨੇਡਾ ਵਿਚ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਡੈਲਟਾ ਦੇ ਮਸ਼ਹੂਰ ਇੰਟਰਨੈਸ਼ਨਲ ਫਲਾਇਟ ਸੈਂਟਰ ਵਿਚ ਦਾਖ਼ਲਾ ਪ੍ਰਾਪਤ ਕੀਤਾ ਅਤੇ ਸਖ਼ਤ ਮਿਹਨਤ ਤੋਂ ਬਾਅਦ ਟੈਸਟ ਪਾਸ ਕਰ ਕੇ ਪ੍ਰਾਈਵੇਟ ਜਹਾਜ਼ ਚਲਾਉਣ ਦਾ ਲਾਇਸੈਂਸ ਪ੍ਰਾਪਤ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਲੰਬੀ ਹਲਕੇ ਦੇ ਨਾਂ ਬੋਲਦੈ ਇਹ ਰਿਕਾਰਡ, ਦਹਾਕਿਆਂ ਤੋਂ ਚੱਲ ਰਹੀ ਰਵਾਇਤ 'ਤੇ ਮੁੜ ਲੱਗੀ ਮੋਹਰ
ਇਸ ਨਾਲ ਜਿੱਥੇ ਉਸ ਨੇ ਆਪਣੇ ਪਿੰਡ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ, ਉੱਥੇ ਹੀ ਪੰਜਾਬੀਆਂ ਦਾ ਸਿਰ ਵੀ ਉੱਚਾ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ’ਤੇ ਰਿਸ਼ਤੇਦਾਰ, ਦੋਸਤਾਂ-ਮਿੱਤਰਾਂ ਨੇ ਉਸ ਦੇ ਦਾਦਾ ਸੁਮਿੱਤਰ ਸਿੰਘ, ਪਿਤਾ ਪ੍ਰਦੀਪ ਸਿੰਘ ਬਰਾੜ, ਮਾਤਾ ਗੁਰਦੀਪ ਕੌਰ ਬਰਾੜ ਨੂੰ ਵਧਾਈਆਂ ਦਿੱਤੀਆਂ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਖੋਸਾ ਪੰਜਾਬ, ਭਾਰਤ ਵੱਲੋਂ ਕਰਨ ਬਰਾੜ ਦਾ ਵਿਸ਼ੇਸ਼ ਸਨਮਾਨ ਕਰਨ ਦਾ ਐਲਾਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ- ਮਾਨਸਾ 'ਚ ਵਾਪਰੀ ਰੂਹ ਕੰਬਾਊ ਘਟਨਾ, ਸਹੁਰਿਆਂ ਨੇ ਜ਼ਿੰਦਾ ਸਾੜੀ ਨੂੰਹ ਤੇ 10 ਮਹੀਨਿਆਂ ਦਾ ਮਾਸੂਮ ਪੁੱਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।