ਮੰਦਭਾਗੀ ਖ਼ਬਰ: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ

Thursday, Jun 11, 2026 - 04:26 PM (IST)

ਮੰਦਭਾਗੀ ਖ਼ਬਰ: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ

ਨਵਾਂਸ਼ਹਿਰ/ਸੜੋਆ (ਤ੍ਰਿਪਾਠੀ)- ਇਟਲੀ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਨਵਾਂਸ਼ਹਿਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਉਰਫ਼ ਹਨੀ ਵਾਸੀ ਪਿੰਡ ਅਟਾਲ ਮਜਾਰਾ ਵਜੋਂ ਹੋਈ ਹੈ।  ਜਤਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਅਟਾਲ ਮਜਾਰਾ ਪਿਛਲੇ ਛੇ ਸਾਲਾਂ ਤੋਂ ਇਟਲੀ ਦੇ ਸ਼ਹਿਰ ਰੋਮ 'ਚ ਆਪਣੇ ਪਰਿਵਾਰ ਦਾ ਪੇਟ ਪਾਲਣ ਲਈ ਗਿਆ ਹੋਇਆ ਸੀ। ਇਥੇ ਅਚਾਨਕ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਕੁੱਤਿਆਂ ਨੇ ਨੋਚ-ਨੋਚ ਮਾਰ 'ਤੀ ਜਵਾਕੜੀ, ਮਾਪਿਆਂ ਦੀ ਸੀ ਇਕਲੌਤੀ ਧੀ

ਜਾਣਕਾਰੀ ਅਨੁਸਾਰ ਇਸ ਨੌਜਵਾਨ ਦੀ ਮ੍ਰਿਤਕ ਦੇਹ ਅੱਜ ਰਾਤ ਦਿੱਲੀ ਦੇ ਅੰਤੋਰਰਾਸ਼ਟਰੀ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ’ਤੇ ਪਹੁੰਚ ਜਾਵੇਗੀ। ਕੁਝ ਮੈਂਬਰਾਂ ਨੇ ਦੱਸਿਆ ਕਿ ਅੱਜ ਤੋਂ ਡੇਢ ਸਾਲ ਪਹਿਲਾਂ ਇਸ ਦੇ ਭਰਾ ਦੀ ਮੌਤ ਹੋ ਗਈ ਸੀ ਅਤੇ ਫਿਰ ਡੇਢ ਸਾਲ ਬਾਅਦ ਉਸ ਦੇ ਪਿਤਾ ਦੀ ਮੌਤ ਹੋ ਗਈ। ਹੁਣ ਨੌਜਵਾਨ ਦੀ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜਤਿੰਦਰ ਸਿੰਘ ਦੀ ਇਕ ਭੈਣ ਅਤੇ ਮਾਤਾ ਦਲਜੀਤ ਕੌਰ ਹੀ ਘਰ ਵਿਚ ਰਹਿ ਗਈਆਂ ਹਨ। 

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਿਆ,  BBMB ਨੇ ਜਾਰੀ ਕੀਤੀਆਂ ਹਦਾਇਤਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News