ਮੰਦਭਾਗੀ ਖ਼ਬਰ: ਪਟਿਆਲਾ ਦੇ ਨੌਜਵਾਨ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ, 1 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

Wednesday, Oct 11, 2023 - 12:18 AM (IST)

ਮੰਦਭਾਗੀ ਖ਼ਬਰ: ਪਟਿਆਲਾ ਦੇ ਨੌਜਵਾਨ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ, 1 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਸਮਾਣਾ (ਪਟਿਆਲਾ)/ਨਿਊਯਾਰਕ (ਦਰਦ, ਅਸ਼ੋਕ, ਰਾਜ ਗੋਗਨਾ) : ਪਿੰਡ ਤਲਵੰਡੀ ਮਲਿਕ ’ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਅਮਰੀਕਾ ਦੇ ਕੈਲੀਫੋਰਨੀਆ ’ਚ ਰਹਿ ਰਹੇ ਪਿੰਡ ਦੇ ਨੌਜਵਾਨ ਕਰਨਬੀਰ ਸਿੰਘ ਦਾ ਅਣਪਛਾਤੇ ਬੰਦੂਕਧਾਰੀ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਰਨਬੀਰ ਦੀ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ 1 ਸਾਲ ਪਹਿਲਾਂ ਹੀ ਉਸ ਦਾ ਪਤੀ ਅਮਰੀਕਾ ਗਿਆ ਸੀ। ਉੱਥੋਂ ਦੇ ਇਕ ਸਟੋਰ ’ਚ ਕੰਮ ਕਰਦਾ ਸੀ, ਜਿੱਥੇ ਲੁੱਟ ਦੀ ਨੀਅਤ ਨਾਲ ਆਏ ਬਦਮਾਸ਼ਾਂ ਨੇ ਗੋਲ਼ੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਇਜ਼ਰਾਈਲ: ਚਸ਼ਮਦੀਦ ਨੇ ਬਿਆਨ ਕੀਤਾ ਸੰਗੀਤ ਸਮਾਰੋਹ 'ਤੇ ਹੋਏ ਹਮਲੇ ਦਾ ਦਰਦ, ਚਾਰੋਂ ਪਾਸਿਓਂ ਚੱਲੀਆਂ ਗੋਲ਼ੀਆਂ

ਰਾਤ 8:45 ਵਜੇ ਦੇ ਕਰੀਬ ਘਟਨਾ ਵਾਪਰੀ। ਇਹ ਸਟੋਰ, ਜਿੱਥੇ ਨੌਜਵਾਨ ਨੂੰ ਗੋਲ਼ੀਆਂ ਮਾਰੀਆਂ ਗਈਆਂ, ਕੋਵਿਨਾ ਸ਼ਹਿਰ ਦੇ 1413 ਵੈਸਟ ਪੁਏਨਟੇ ਐਵੇਨਿਊ ਵਿਖੇ ਸਥਿਤ ਹੈ, ਜਿਸ ਦਾ ਨਾਂ ਬਿਗ ਬੌਬਜ਼ ਲਿਕਰਸ ਐਂਡ ਮਾਰਕੀਟ ਸਟੋਰ ਹੈ। ਵੈਸਟ ਕੋਵਿਨਾ ਪੁਲਸ ਮੁਤਾਬਕ ਉਥੇ ਕੰਮ ਕਰਦੇ ਕਰਮਚਾਰੀ ਨੂੰ ਉਸ ਵੇਲੇ ਗੋਲ਼ੀ ਮਾਰ ਦਿੱਤੀ ਗਈ ਜਦੋਂ ਉਸ ਨੇ ਲੁਟੇਰਿਆਂ ਵੱਲੋਂ ਕੀਤੀ ਜਾ ਰਹੀ ਲੁੱਟ ਦਾ ਵਿਰੋਧ ਕੀਤਾ। ਕੈਮਰਿਆਂ ਦੀ ਫੁਟੇਜ ਵਿੱਚ ਆਇਆ ਕਿ ਲੁਟੇਰੇ ਸ਼ਰਾਬ ਦੀਆਂ ਕੁਝ ਬੋਤਲਾਂ ਚੁੱਕ ਕੇ ਭੱਜ ਗਏ, ਜਿਸ ਕਾਰਨ ਕੰਮ ਕਰਦੇ ਕਰਮਚਾਰੀ ਨੇ ਉਨ੍ਹਾਂ ਦਾ ਪਿੱਛਾ ਕੀਤਾ। ਉਦੋਂ ਹੀ ਉਨ੍ਹਾਂ ਨੇ ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : Hamas Attack: ਡਰ ਦੇ ਸਾਏ ਹੇਠ ਇਜ਼ਰਾਈਲ 'ਚ ਰਹਿ ਰਹੇ ਵਿਦੇਸ਼ੀ, ਚਿਹਰਿਆਂ 'ਤੇ ਦਿਸਿਆ ਡਰ, ਉਡਾਣਾਂ ਬੰਦ

ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਇਕ ਵਿਅਕਤੀ ਨੂੰ ਗੋਲ਼ੀ ਨਾਲ ਜ਼ਖ਼ਮੀ ਹਾਲਤ ਵਿੱਚ ਪਾਇਆ ਅਤੇ ਉਸ ਨੂੰ ਸਥਾਨਕ ਪੈਰਾਮੈਡਿਕਸ ਹਸਪਤਾਲ ਪਹੁੰਚਾਇਆ, ਜਿੱਥੇ ਬਾਅਦ ਵਿੱਚ ਉਸ ਦੀ ਕੁਝ ਘੰਟਿਆਂ ਬਾਅਦ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 34 ਸਾਲਾ ਕਰਨਬੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਪਟਿਆਲ਼ਾ ਦੇ ਸਮਾਣਾ ਨੇੜੇ ਪੈਂਦਾ ਪਿੰਡ ਤਲਵੰਡੀ ਹੈ। ਸ਼ਰਾਬ ਸਟੋਰ ਦੇ ਮਾਲਕ ਨੇ ਪੁਲਸ ਨੂੰ ਦੱਸਿਆ ਕਿ ਮ੍ਰਿਤਕ ਉਸ ਦਾ ਜੀਜਾ ਸੀ ਅਤੇ ਉਹ ਅਗਲੇ ਸਾਲ ਆਪਣੇ ਪਰਿਵਾਰ ਨੂੰ ਅਮਰੀਕਾ ਲਿਆਉਣ ਦੀ ਯੋਜਨਾ ਬਣਾ ਰਿਹਾ ਸੀ ਤਾਂ ਜੋ ਉਹ ਵੀ ਵਧੀਆ ਜੀਵਨ ਬਤੀਤ ਕਰ ਸਕਣ ਪਰ ਪਰਮਾਤਮਾ ਕੁਝ ਹੋਰ ਹੀ ਮਨਜ਼ੂਰ ਸੀ।

PunjabKesari

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲਕਾਂਡ: ਸਚਿਨ ਥਾਪਨ ਨੂੰ 23 ਤੱਕ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਜੇਲ੍ਹ

ਮ੍ਰਿਤਕ ਦੇ ਪੰਜਾਬ ਰਹਿੰਦੇ ਪਰਿਵਾਰ ਮੁਤਾਬਕ ਉਸ ਨੂੰ 3 ਗੋਲ਼ੀਆਂ ਮਾਰੀਆਂ ਗਈਆਂ। ਕਰਨਬੀਰ ਸਿੰਘ ਆਪਣੇ ਪਿੱਛੇ ਪਤਨੀ ਅਤੇ 12 ਸਾਲ ਦਾ ਬੇਟਾ ਛੱਡ ਗਿਆ ਹੈ। ਮ੍ਰਿਤਕ ਦੇ ਮਾਤਾ-ਪਿਤਾ ਪਹਿਲਾਂ ਹੀ ਸਵਰਗਵਾਸ ਹੋ ਚੁੱਕੇ ਹਨ। ਖ਼ਬਰ ਸੁਣਨ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਮਾਤਮ ਛਾ ਗਿਆ। ਮ੍ਰਿਤਕ ਦੀ ਪਤਨੀ, ਭੈਣ ਅਤੇ ਪਿੰਡ ਦੇ ਸਰਪੰਚ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਰਨਬੀਰ ਦੀ ਪਤਨੀ ਅਤੇ ਉਸ ਦੇ ਪੁੱਤਰ ਨੂੰ ਸਸਕਾਰ ਕਰਨ ਲਈ ਅਮਰੀਕਾ ਭੇਜਿਆ ਜਾਵੇ।

ਇਹ ਵੀ ਪੜ੍ਹੋ : RBI ਦੀ ਵੱਡੀ ਕਾਰਵਾਈ, ਲੱਖਾਂ ਬੈਂਕ ਗਾਹਕਾਂ 'ਤੇ ਪਵੇਗਾ ਸਿੱਧਾ ਅਸਰ, ਜਾਣੋ ਕੀ ਹੈ ਪੂਰਾ ਮਾਮਲਾ?

ਮ੍ਰਿਤਕ ਦੀ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੇ ਵਿਦੇਸ਼ ਜਾਣ ਲਈ ਆਪਣੀ ਜ਼ਮੀਨ ਵੇਚ ਕੇ 50 ਲੱਖ ਰੁਪਏ ਖਰਚ ਕੀਤੇ ਸਨ। ਪਤੀ ਨਾਲ ਫੋਨ ’ਤੇ ਹਰ ਰੋਜ਼ ਉਸ ਦੀ ਗੱਲਬਾਤ ਹੁੰਦੀ ਸੀ, ਜਦੋਂ ਪਿਛਲੇ 3 ਦਿਨਾਂ ਤੋਂ ਗੱਲ ਨਾ ਹੋਈ ਤਾਂ ਸਾਡੇ ਵੱਲੋਂ ਪੜਤਾਲ ਕਰਨ ’ਤੇ ਪਤਾ ਲੱਗਾ ਕਿ ਉਸ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News