ਸ਼ੰਭੂ ਬਾਰਡਰ ਵਿਖੇ ਨੌਜਵਾਨ ਦੇ ਵੱਜਿਆ ਅੱਥਰੂ ਗੈਸ ਦਾ ਗੋਲ਼ਾ, ਜ਼ਖ਼ਮੀ ਹਾਲਾਤ 'ਚ ਲਿਜਾਇਆ ਗਿਆ ਹਸਪਤਾਲ (ਵੀਡੀਓ)

02/14/2024 9:41:20 PM

ਨੈਸ਼ਨਲ ਡੈਸਕ- ਕਿਸਾਨ ਅੰਦੋਲਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹਰਿਆਣਾ ਪੁਲਸ ਵੱਲੋਂ ਸੁੱਟੇ ਗਏ ਇਕ ਅੱਥਰੂ ਗੈਸ ਦਾ ਗੋਲ਼ਾ ਵੱਜਣ ਕਾਰਨ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਇਹ ਘਟਨਾ ਸ਼ੰਭੂ ਬਾਰਡਰ ਵਿਖੇ ਵਾਪਰੀ ਹੈ, ਜਿੱਥੇ ਦਿੱਲੀ ਕੂਚ ਦੌਰਾਨ ਕਿਸਾਨ ਵੱਡੀ ਗਿਣਤੀ 'ਚ ਮੌਜੂਦ ਹਨ। ਜ਼ਖਮੀ ਹੋਏ ਨੌਜਵਾਨ ਨੂੰ ਇਲਾਜ ਲਈ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਹੈ। 

ਜ਼ਿਕਰਯੋਗ ਹੈ ਕਿ ਕਿਸਾਨ ਐਮ.ਐੱਸ.ਪੀ. ਅਤੇ ਕਰਜ਼ਾ ਮੁਆਫ਼ੀ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਹਨ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਸ਼ੰਭੂ ਬਾਰਡਰ ਵਿਖੇ ਪਹੁੰਚ ਗਏ ਹਨ, ਜਿੱਥੇ ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

Harpreet SIngh

This news is Content Editor Harpreet SIngh