Punjab: ਨੌਜਵਾਨ ਨੇ ਪਵਿੱਤਰ ਕਾਲੀ ਵੇਈਂ ''ਚ ਮਾਰੀ ਛਾਲ, ਮਰਨ ਤੋਂ ਪਹਿਲਾਂ ਤਾਏ ਦੇ ਮੁੰਡੇ ਨੂੰ ਕੀਤਾ ਫੋਨ ਤੇ ਦੱਸਿਆ...

Monday, Jun 16, 2025 - 03:12 PM (IST)

Punjab: ਨੌਜਵਾਨ ਨੇ ਪਵਿੱਤਰ ਕਾਲੀ ਵੇਈਂ ''ਚ ਮਾਰੀ ਛਾਲ, ਮਰਨ ਤੋਂ ਪਹਿਲਾਂ ਤਾਏ ਦੇ ਮੁੰਡੇ ਨੂੰ ਕੀਤਾ ਫੋਨ ਤੇ ਦੱਸਿਆ...

ਸੁਲਤਾਨਪੁਰ ਲੋਧੀ (ਸੋਢੀ)- ਸੁਲਤਾਨਪੁਰ ਲੋਧੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ 24 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਫਤੋਵਾਲ ਨੇ ਪਵਿੱਤਰ ਕਾਲੀ ਵੇਈਂ 'ਤੇ ਬਣੇ ਪਿੰਡ ਮਾਛੀਜੌਆ ਨੇੜੇ ਪੁਲ ਤੋਂ ਵੇਈਂ ਨਦੀ ਵਿਚ ਛਾਲ ਮਾਰ ਦਿੱਤੀ। ਇਸ ਤੋਂ ਪਹਿਲਾਂ ਉਸ ਨੇ ਆਪਣੇ ਤਾਏ ਦੇ ਲੜਕੇ ਨੂੰ ਫੋਨ ਕਰਕੇ ਛਾਲ ਲਗਾਉਣ ਬਾਰੇ ਸੂਚਿਤ ਵੀ ਕੀਤਾ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ 'ਆਈ ਲਵ ਯੂ' ਦਾ ਮੈਸੇਜ ਭੇਜ...

ਉਕਤ ਨੌਜਵਾਨ ਨੇ ਪੁਲ ਦੇ ਉੱਪਰ ਆਪਣਾ ਮੋਟਰਸਾਈਕਲ ਖੜ੍ਹਾ ਕਰਕੇ ਆਪਣੀਆਂ ਚੱਪਲਾਂ ਉਤਾਰ ਦਿੱਤੀਆਂ ਅਤੇ ਬਾਅਦ ਵਿਚ ਕਾਲੀ ਵੇਈਂ ਵਿਚ ਛਾਲ ਮਾਰ ਦਿੱਤੀ। ਸੂਚਨਾ ਮਿਲਦੇ ਸਾਰ ਸੁਲਤਾਨਪੁਰ ਲੋਧੀ ਪੁਲਸ ਮੌਕੇ 'ਤੇ ਪੁੱਜੀ। ਗੁਰਪ੍ਰੀਤ ਸਿੰਘ ਦੇ ਤਾਏ ਦੇ ਲੜਕੇ ਜਰਮਨ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸੁਲਤਾਨਪੁਰ ਲੋਧੀ ਵਿਖੇ ਪ੍ਰਾਈਵੇਟ ਨੌਕਰੀ ਕਰਦਾ ਸੀ ਅਤੇ ਅਜੇ ਕੁਵਾਰਾ ਸੀ। ਸੂਚਨਾ ਮਿਲਣ 'ਤੇ ਗੁਰਪ੍ਰੀਤ ਦੀ ਮਾਤਾ ਅਤੇ ਹੋਰ ਰਿਸ਼ਤੇਦਾਰ ਵੀ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ ਹੈਰਾਨੀਜਨਕ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News