ਸੜਕ ਹਾਦਸੇ ’ਚ ਨੌਜਵਾਨ ਦੀ ਦਰਦਨਾਕ ਮੌਤ

Tuesday, Apr 13, 2021 - 05:16 PM (IST)

ਸੜਕ ਹਾਦਸੇ ’ਚ ਨੌਜਵਾਨ ਦੀ ਦਰਦਨਾਕ ਮੌਤ

ਰਾਜਾਸਾਂਸੀ (ਰਾਜਵਿੰਦਰ ਹੁੰਦਲ ) : ਅਜਨਾਲਾ ਅੰਮ੍ਰਿਤਸਰ ਮੁੱਖ ਰੋਡ ’ਤੇ ਨਜ਼ਦੀਕ ਕਸਬਾ ਰਾਜਾਸਾਂਸੀ ਹੋਏ ਇੱਕ ਦਰਦਨਾਕ ਹਾਦਸੇ ਕਾਰਨ ਇੱਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਜਸਵਿੰਦਰ ਸਿੰਘ ਥਾਣਾ ਮੁਖੀ ਰਾਜਸਾਂਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਇਤਲਾਹ ਮਿਲੀ ਕਿ ਮੱਛੀ ਫਾਰਮ ਨਜ਼ਦੀਕ ਇੱਕ ਨੌਜਵਾਨ ਦੀ ਲਾਸ਼ ਪਈ ਹੋਈ ਹੈ ਅਤੇ ਨਾਲ ਦੁਰਘਟਨਾ ਦੌਰਾਨ ਨੁਕਸਾਨੀ ਸੂਮੋ ਗੱਡੀ ਵੀ ਖੱਡਿਆਂ ਚ’ ਹੈ। ਪੁਲਸ ਵੱਲੋਂ ਮੌਕੇ ’ਤੇ ਪੁੱਜ ਕੇ ਜਾਂਚ ਉਪਰੰਤ ਪਤਾ ਚਲਿਆ ਕਿ ਉਕਤ ਵਿਅਕਤੀ ਤੜਕਸਾਰ ਅੰਮ੍ਰਿਤਸਰ ਤੋਂ ਅਜਨਾਲਾ ਨੂੰ ਜਾ ਰਿਹਾ ਸੀ।

ਇਹ ਵੀ ਪੜ੍ਹੋ :  ਸਰਕਾਰੀ ਖਰੀਦ ਸ਼ੁਰੂ ਹੋਣ ਦੀ ਉਡੀਕ ’ਚ ਕਿਸਾਨ, ਸਰਕਾਰੀ ਦਾਅਵਿਆਂ ’ਤੇ ਉੱਠੇ ਸਵਾਲ

ਗੱਡੀ ਬੇਕਾਬੂ ਹੋਣ ਕਾਰਨ ਸੜਕ ਦੇ ਨਜ਼ਦੀਕ ਡੂਘੇ ਖੱਡਿਆਂ ਜਾ ਡਿੱਗੀ, ਜਿਸ ਕਾਰਨ ਜ਼ਖ਼ਮਾਂ ਦੀ ਤਾਪ ਨਾ ਸਹਾਰਦਾ ਹੋਇਆਂ ਗੱਡੀ ਚਾਲਕ ਦਮ ਤੋੜ ਗਿਆ। ਮ੍ਰਿਤਕ ਦੀ ਜੇਬ ’ਚੋਂ ਮਿਲੇ ਕਾਗਜ਼ਾਤ ਦੇ ਅਧਾਰ ’ਤੇ ਉਸ ਦੀ ਸ਼ਨਾਖਤ ਰਜਿੰਦਰ ਸਿੰਘ ਰਾਜੂ ਪੁੱਤਰ ਚਰਨ ਸਿੰਘ ਵਾਸੀ ਉਜਾਗਰ ਨਗਰ ਕਾਦੀਆਂ (ਗੁਰਦਾਸਪੁਰ) ਵਜੋਂ ਹੋਈ ਹੈ। ਪੁਲਸ ਵਲੋਂ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ। ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ’ਤੇ ਮਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਚੁੱਪ-ਚੁਪੀਤੇ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਨਵਜੋਤ ਸਿੱਧੂ, ਕੈਪਟਨ ਕੋਲੋਂ ਕੀਤੀ ਵੱਡੀ ਮੰਗ

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News