ਜਲੰਧਰ-ਫਗਵਾੜਾ ਹਾਈਵੇ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਤ

Saturday, Jun 25, 2022 - 03:36 PM (IST)

ਜਲੰਧਰ-ਫਗਵਾੜਾ ਹਾਈਵੇ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਤ

ਫਗਵਾੜਾ (ਸੋਨੂੰ) : ਜਲੰਧਰ-ਫਗਵਾੜਾ ਹਾਈਵੇ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਸੂਚਨਾ ਮਿਲੀ ਹੈ। ਇਹ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਫਗਵਾੜਾ ਤੋਂ ਜਲੰਧਰ ਵਾਲੀ ਸਾਈਡ ਜਾ ਰਿਹਾ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਮੋਟਰਸਾਈਕਲ ’ਤੇ ਉਹ ਫੋਨ ’ਤੇ ਗੱਲਬਾਤ ਕਰ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਗਿਆ। ਇਸ ਦੌਰਾਨ ਬੇਕਾਬੂ ਮੋਟਰਸਾਈਕਲ ਸਪਰੋੜ ਮੱੁਖ ਜੀ. ਟੀ. ਰੋਡ ’ਤੇ ਪੁਲ ਦੀ ਰੇਲਿੰਗ ਨਾਲ ਜਾ ਟਕਰਾਇਆ, ਜਿਸ ਕਾਰਨ ਉਸ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਕੌਣ ਹੈ ਬਲਵਿੰਦਰ ਜਟਾਣਾ, ਸਿੱਧੂ ਮੂਸੇਵਾਲਾ ਨੇ ‘SYL’ ਗੀਤ ’ਚ ਕੀਤੈ ਜ਼ਿਕਰ

ਉਧਰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਹਾਈਵੇ ਪੈਟਰੋਲਿੰਗ ਦੀ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ, ਜਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਪਹੁੰਚਾਇਆ। ਪੁਲਸ ਅਧਿਕਾਰੀ ਏ. ਐੱਸ. ਆਈ. ਬਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ’ਚੋਂ ਮਿਲੀ ਆਰ. ਸੀ. ਮੁਤਾਬਕ ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਪੱੁਤਰ ਸੇਵਾ ਸਿੰਘ ਵਾਸੀ ਇੰਡਸਟਰੀਅਲ ਏਰੀਆ ਵਜੋਂ ਹੋਈ, ਜਦਕਿ ਮੋਬਾਇਲ ਤੋਂ ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਗੋਬਿੰਦਗੜ੍ਹ ਖੰਨਾ ਦਾ ਵਸਨੀਕ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਭੇਜ ਕੇ ਵਾਰਿਸਾਂ ਨੂੰ ਸੂਚਿਤ ਕਰ ਦਿੱਤਾ ਹੈ।


author

Manoj

Content Editor

Related News