ਫਰੀਦਕੋਟ ''ਚ ਘਰੋਂ ਸੈਰ ''ਤੇ ਨਿਕਲਿਆ ਨੌਜਵਾਨ ਹੋਇਆ ਲਾਪਤਾ, ਰੋ-ਰੋ ਹਾਲੋਂ-ਬੇਹਾਲ ਹੋਇਆ ਪਰਿਵਾਰ
Wednesday, Jan 11, 2023 - 04:07 PM (IST)
ਫਰੀਦਕੋਟ (ਜਗਤਾਰ) : ਫਰੀਦਕੋਟ 'ਚ ਇਕ ਨੌਜਵਾਨ ਦੇ ਭੇਦਭਰੇ ਹਾਲਤ 'ਚ ਲਾਪਤਾ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਲਾਪਤਾ ਹੋਏ ਨੌਜਵਾਨ ਦੀ ਪਛਾਣ ਬਲਰਾਮ ਸਿੰਘ (25) ਵਾਸੀ ਫਰੀਦਕੋਟ ਵਜੋਂ ਹੋਈ ਹੈ, ਜੋ ਕਿ ਹਸਬੈਂਡਰੀ ਇੰਸਪੈਕਟਰ ਵਜੋਂ ਨੌਕਰੀ ਕਰਦਾ ਸੀ। ਬੀਤੀ 3 ਜਨਵਰੀ ਦੀ ਸਵੇਰ ਉਹ ਸੈਰ ਕਰਨ ਲਈ ਘਰੋਂ ਨਿਕਲਿਆ ਸੀ ਪਰ ਘਰ ਵਾਪਸ ਨਹੀਂ ਪਰਤਿਆ। ਪਰਿਵਾਰ ਤੇ ਰਿਸ਼ਤੇਦਾਰਾਂ ਵੱਲੋਂ ਉਸ ਦੀ ਕਾਫ਼ੀ ਭਾਲ ਕੀਤੀ ਗਈ ਪਰ ਜਦੋਂ ਉਸ ਬਾਰੇ ਕੁਝ ਪਤਾ ਨਾ ਲੱਗਾ ਤਾਂ ਇਸ ਸਬੰਧੀ ਪੁਲਸ ਨੂੰ ਵੀ ਸੂਚਨਾ ਦੇ ਦਿੱਤੀ ਗਈ ਸੀ ਪਰ ਅੱਜ 8 ਦਿਨ ਬੀਤ ਜਾਣ ਤੋਂ ਬਾਅਦ ਵੀ ਉਸ ਦੀ ਕੋਈ ਜਾਣਕਾਰੀ ਨਹੀਂ ਮਿਲੀ।
ਇਹ ਵੀ ਪੜ੍ਹੋ- 'ਭਾਰਤ ਜੋੜੋ ਯਾਤਰਾ' ਦੇ ਆਗੂਆਂ ਨੇ ਕੀਤੀ ਪ੍ਰੈੱਸ ਕਾਨਫਰੰਸ, ਦੱਸੀ ਯਾਤਰਾ ਦੀ ਰਣਨੀਤੀ
ਇਸ ਸਬੰਧੀ ਗੱਲ ਕਰਦਿਆਂ ਲਾਪਤਾ ਬਲਰਾਮ ਸਿੰਘ ਦੇ ਪਿਤਾ ਚਮਨ ਲਾਲ ਨੇ ਦੱਸਿਆ ਕਿ 3 ਜਨਵਰੀ ਨੂੰ ਉਸ ਦਾ ਮੁੰਡਾ ਰੋਜ਼ਾਨਾ ਵਾਂਗ ਸੈਰ ਕਰਨ ਲਈ ਨਿਕਲਿਆ ਪਰ ਘਰ ਵਾਪਸ ਨਹੀਂ ਆਇਆ। ਕਾਫ਼ੀ ਸਮਾਂ ਬੀਤ ਜਾਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਪੱਥਰ 'ਤੇ ਉਸ ਦੀ ਭਾਲ ਸ਼ੁਰੂ ਕੀਤੀ ਪਰ ਜਦੋਂ ਉਸ ਦਾ ਕੁਝ ਪਤਾ ਨਹੀਂ ਲੱਗਾ ਤਾਂ ਉਨ੍ਹਾਂ ਨੇ ਥਾਣਾ ਸਿਟੀ 'ਚ ਸ਼ਿਕਾਇਤ ਦਰਜ ਕਰਵਾਈ। ਪੁਲਸ ਵੱਲੋਂ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੇ ਪੁੱਤ ਦੇ ਫੋਨ ਨੂੰ ਵੀ ਖੰਗਾਲਿਆ ਗਿਆ ਪਰ ਉਸ ਤੋਂ ਵੀ ਕੁਝ ਖ਼ਾਸ ਜਾਣਕਾਰੀ ਨਹੀਂ ਮਿਲੀ।
ਇਹ ਵੀ ਪੜ੍ਹੋ- 'ਭਾਰਤ ਜੋੜੋ' ਯਾਤਰਾ 'ਤੇ ਸੁਖਬੀਰ ਬਾਦਲ ਦੀ ਟਿੱਪਣੀ, 'ਗਾਂਧੀ ਪਰਿਵਾਰ ਜੋੜਨਾ ਨਹੀਂ ਬਲਕਿ ਤੋੜਨਾ ਜਾਣਦੈ'
ਲਾਪਤਾ ਨੌਜਵਾਨ ਦੇ ਪਿਤਾ ਨੇ ਕਿਹਾ ਕਿ ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਤੇ ਸਾਨੂੰ ਕਿਸੇ 'ਤੇ ਕੋਈ ਸ਼ੱਕ ਵੀ ਨਹੀਂ। ਉਨ੍ਹਾਂ ਕਿਹਾ ਕਿ ਬਲਰਾਮ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਵੀ ਨਹੀਂ ਸੀ ਤੇ ਅੱਜ 8 ਦਿਨ ਬੀਤ ਜਾਣ ਤੋਂ ਬਾਅਦ ਵੀ ਉਸ ਦਾ ਪਤਾ ਨਹੀਂ ਲੱਗਾ। ਇਸ ਤੋਂ ਇਲਾਵਾ ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਪੁਲਸ ਜਲਦ ਤੋਂ ਜਲਦ ਉਸ ਦੇ ਪੁੱਤ ਦੀ ਭਾਲ ਕਰੇ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।