ਪੰਜਾਬ 'ਚ ਗੋਲੀ ਮਾਰ ਕੇ ਨੌਜਵਾਨ ਦਾ ਕਤਲ, ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ
Tuesday, Nov 17, 2026 - 01:18 PM (IST)
ਪਟਿਆਲਾ (ਬਲਜਿੰਦਰ) : ਪਟਿਆਲਾ 'ਚ ਬੀਤੀ ਰਾਤ ਉਸ ਵੇਲੇ ਵੱਡੀ ਘਟਨਾ ਵਾਪਰੀ, ਜਦੋਂ ਮਾਮੂਲੀ ਬਹਿਸ ਤੋਂ ਬਾਅਦ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਬੱਛਾ ਚੌਂਕ ਨੇੜੇ ਵਾਪਰੀ।
ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਤਾਸ਼ੂ ਸ਼ਰਮਾ ਵਜੋਂ ਹੋਈ ਹੈ, ਜਦੋਂ ਕਿ ਗੋਲੀ ਚਲਾਉਣ ਵਾਲਾ ਚਮਕੌਰ ਸਿੰਘ ਬਾਸੀ ਪਿੰਡ ਚੱਠਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
