ਸ਼ਗਨਾਂ ਵਾਲੇ ਦਿਨ ਹੋ ਗਈ ਵੱਡੀ ਵਾਰਦਾਤ, ਰੱਖੜੀ ਬੰਨ੍ਹਵਾਉਣ ਭੈਣ ਕੋਲ ਆਏ ਭਰਾ ਦਾ ਗੁਆਂਢੀਆਂ ਨੇ ਕਰ''ਤਾ ਕਤਲ
Wednesday, Aug 21, 2024 - 05:17 AM (IST)

ਤਰਨਤਾਰਨ (ਰਮਨ)- ਰੱਖੜੀ ਵਾਲੇ ਦਿਨ ਸਥਾਨਕ ਮੁਹੱਲਾ ਮੁਰਾਦਪੁਰਾ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭੈਣ ਕੋਲੋਂ ਰੱਖੜੀ ਬਨ੍ਹਵਾਉਣ ਆਏ ਭਰਾ ਦਾ ਗੁਆਂਢੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਜੇ ਪੁੱਤਰ ਜਗਦੀਸ਼ ਵਾਸੀ ਮੁਰਾਦਪੁਰ ਤਰਨਤਾਰਨ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਛੋਟਾ ਭਰਾ ਸੰਜੂ (24), ਜੋ ਦਿੱਲੀ ’ਚ ਰਹਿੰਦਾ ਹੈ, ਰੱਖੜੀ ਬੰਨ੍ਹਵਾਉਣ ਲਈ ਤਰਨਤਾਰਨ ਆਪਣੇ ਘਰ ਆਇਆ ਹੋਇਆ ਸੀ।
ਬੀਤੀ 18 ਅਗਸਤ ਦੀ ਰਾਤ ਨੂੰ 8 ਵਜੇ ਉਸ ਦੇ ਭਰਾ ਸੰਜੂ ਤੇ ਗੋਪੀ ਘਰੋਂ ਬਾਹਰ ਘੁੰਮਣ ਲਈ ਨਿਕਲੇ ਤਾਂ ਰਸਤੇ ਵਿਚ ਗੁਆਂਢ ’ਚ ਰਹਿੰਦੇ ਸੰਜੂ, ਮਿਰਜ਼ਾ, ਸ਼ੰਭੂ ਪੁੱਤਰਾਨ ਬਨਵਾਰੀ ਰਾਮ ਤੇ ਸੁਭਾਸ਼ ਪੁੱਤਰ ਗੰਗੂਰਾਮ ਨਿਵਾਸੀ ਮੁਰਾਦਪੁਰ ਵੱਲੋਂ ਦੋਵਾਂ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਸ ਦੇ ਭਰਾ ਸੰਜੂ ਨੂੰ ਗੁਆਂਢੀਆਂ ਵੱਲੋਂ ਤੇਜ਼ਧਾਰ ਲੋਹੇ ਦੀ ਵਸਤੂ ਨਾਲ ਜ਼ਖਮੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਕੋਲਕਾਤਾ ਰੇਪ ਤੇ ਕਤਲ ਮਾਮਲੇ 'ਚ ਮਹਿਲਾ ਡਾਕਟਰ ਦੇ ਮਾਪਿਆਂ ਦਾ ਵੱਡਾ ਬਿਆਨ, ਕੀਤੇ ਕਈ ਅਹਿਮ ਖੁਲਾਸੇ
ਜ਼ਖਮੀ ਹਾਲਤ ਵਿਚ ਸੰਜੂ ਨੂੰ ਜਦੋਂ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਚਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਅਜੇ ਨੇ ਦੱਸਿਆ ਕਿ ਇਸ ਹਮਲੇ ਦਾ ਕਾਰਨ ਪਿਛਲੇ ਦਿਨ ਉਨ੍ਹਾਂ ਦੇ ਬੱਚਿਆਂ ਦੀ ਗੁਆਂਢੀਆਂ ਦੇ ਬੱਚਿਆਂ ਨਾਲ ਮਾਮੂਲੀ ਗੱਲ ਨੂੰ ਲੈ ਕੇ ਹੋਈ ਲੜਾਈ ਹੈ, ਜਿਸ ਦਾ ਰਾਜ਼ੀਨਾਮਾ ਵੀ ਹੋ ਗਿਆ ਸੀ ਪਰ ਬਾਅਦ ਵਿਚ ਉਸ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ।
ਇਸ ਸਬੰਧੀ ਪੁਲਸ ਚੌਕੀ ਬੱਸ ਸਟੈਂਡ ਦੇ ਇੰਚਾਰਜ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਉਕਤ ਚਾਰਾਂ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਸੰਜੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਰੱਖੜੀ ਵਾਲੇ ਦਿਨ ਅਮਰੀਕਾ 'ਚ ਵਾਪਰੇ ਹਾਦਸੇ ਨੇ ਘਰ 'ਚ ਵਿਛਾ'ਤੇ ਸੱਥਰ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e