ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ ਚਮੌਲੀ ਤੋਂ ਗ੍ਰਿਫ਼ਤਾਰ
Friday, Jun 26, 2026 - 03:06 PM (IST)
ਕਪੂਰਥਲਾ (ਮਹਾਜਨ, ਭੂਸ਼ਣ, ਮਲਹੋਤਰਾ)-ਇਕ ਨੌਜਵਾਨ ਨੂੰ ਕਪੂਰਥਲਾ ਸ਼ਹਿਰ ਤੋਂ ਅਗਵਾ ਕਰਕੇ ਬਾਅਦ ਵਿਚ ਉਸ ਦਾ ਕਤਲ ਕਰਕੇ ਲਾਸ਼ ਨੂੰ ਸੜਕ ਕਿਨਾਰੇ ਸੁੱਟਣ ਦੇ ਮਾਮਲੇ ’ਚ ਪਿਛਲੇ 2 ਮਹੀਨੇ ਤੋਂ ਲੋੜੀਂਦੇ ਮੁੱਖ ਮੁਲਜ਼ਮ ਨੂੰ ਥਾਣਾ ਸਿਟੀ ਅਤੇ ਸੀ. ਆਈ. ਏ. ਸਟਾਫ਼ ਦੀ ਟੀਮ ਨੇ ਸਾਂਝੇ ਤੌਰ 'ਤੇ ਚਲਾਏ ਆਪ੍ਰੇਸ਼ਨ ਦੌਰਾਨ ਉੱਤਰਾਖੰਡ ਦੇ ਚਮੌਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਐੱਸ. ਪੀ. (ਡੀ.) ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜਸਪਾਲ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਵਰਿਆਂ ਦੋਨਾ ਥਾਣਾ ਸਦਰ ਕਪੂਰਥਲਾ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਬੇਟਾ ਦੀਪਕ ਔਜਲਾ ਰੋਡ 'ਤੇ ਸਥਿਤ ਇਕ ਗੈਸ ਏਜੰਸੀ 'ਚ ਕੰਮ ਕਰਦਾ ਸੀ।
ਇਹ ਵੀ ਪੜ੍ਹੋ: ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ ਖ਼ੌਫ਼ਨਾਕ ਘਟਨਾ
23 ਅਪ੍ਰੈਲ ਨੂੰ ਸਵੇਰੇ ਕਰੀਬ 10 ਵਜੇ ਉਹ ਅਤੇ ਉਸ ਦਾ ਭਰਾ ਐਕਟਿਵਾ ’ਤੇ ਸਵਾਰ ਹੋ ਕੇ ਆਪਣੇ ਬੇਟੇ ਦੀਪਕ ਨੂੰ ਮਿਲਣ ਲਈ ਗੈਸ ਏਜੰਸੀ ਆਏ ਸੀ। ਇਸ ਦੌਰਾਨ ਜਦੋਂ ਉਹ ਗੈਸ ਏਜੰਸੀ ਤੋਂ ਥੋੜਾ ਪਿੱਛੇ ਪਹੁੰਚੇ ਤਾਂ ਉਸ ਨੇ ਵੇਖਿਆ ਕਿ ਉਸ ਦੇ ਬੇਟੇ ਦੀਪਕ ਦੇ ਨਾਲ ਨਵਜੋਤ ਸਿੰਘ ਉਰਫ਼ ਮਨੀ ਬਾਬਾ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਮੁਸ਼ਕਵੇਦ ਥਾਣਾ ਕੋਤਵਾਲ ਕਪੂਰਥਲਾ, ਲਵਪ੍ਰੀਤ ਕੁਮਾਰ ਉਰਫ਼ ਪ੍ਰੀਤ ਉਰਫ਼ ਲਾਲਾ ਪੁੱਤਰ ਭੁੱਲਾ ਰਾਮ ਵਾਸੀ ਦਿਆਲਪੁਰ, ਰਾਜਨਦੀਪ ਸਿੰਘ ਜੱਗੂ ਪੁੱਤਰ ਨਿਰਮਲ ਸਿੰਘ ਵਾਸੀ ਕਿਸ਼ਨ ਸਿੰਘ ਵਾਲਾ ਥਾਣਾ ਫੱਤੂਢੀਂਗਾ ਜ਼ਿਲ੍ਹਾ ਕਪੂਰਥਲਾ ਅਤੇ 2 ਅਣਪਛਾਤੇ ਵਿਅਕਤੀ ਉਸ ਦੇ ਬੇਟੇ ਦੀਪਕ ਨਾਲ ਕੁੱਟਮਾਰ ਕਰ ਰਹੇ ਸੀ। ਇਸ ਤੋਂ ਬਾਅਦ ਮੁਲਜ਼ਮ ਪਿਸਤੌਲ ਦੀ ਨੋਕ ’ਤੇ ਦੀਪਕ ਨੂੰ ਆਪਣੀ ਸਵਿੱਫਟ ਕਾਰ ਨੰਬਰ ਪੀ. ਬੀ. 08 ਐੱਫ਼. ਐੱਮ. 4042 ’ਚ ਅਗਵਾ ਕਰਕੇ ਲੈ ਗਏ। ਬਾਅਦ ’ਚ ਉਕਤ ਮੁਲਜ਼ਮਾਂ ਨੇ ਦਿਆਲਪੁਰ ਜਾ ਕੇ ਉਸ ਦੇ ਨਾਲ ਕੁੱਟਮਾਰ ਕੀਤੀ ਅਤੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਨੂੰ ਸੜਕ ਕਿਨਾਰੇ ਸੁੱਟ ਕੇ ਫਰਾਰ ਹੋ ਗਏ।

ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਕਤਲ ਸਮੇਤ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਲਵਪ੍ਰੀਤ ਕੁਮਾਰ ਉਰਫ਼ ਪ੍ਰੀਤ ਉਰਫ਼ ਲਾਲਾ ਅਤੇ ਲੱਕੀ ਕੁਮਾਰ ਪੁੱਤਰ ਅਜੈਕ ਨੂੰ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ ਪਰ ਇਸ ਮਾਮਲੇ ’ਚ ਮੁੱਖ ਮੁਲਜ਼ਮ ਨਵਜੋਤ ਸਿੰਘ ਉਰਫ਼ ਮਨੀ ਬਾਬਾ ਪੁੱਤਰ ਮਲਕੀਤ ਸਿੰਘ ਵਾਸੀ ਮੁਸ਼ਕਵੇਦ ਥਾਣਾ ਕੋਤਵਾਲੀ ਕਪੂਰਥਲਾ ਫਰਾਰ ਚੱਲ ਰਿਹਾ ਸੀ, ਜਿਸ ਨੂੰ ਟੈਕਨੀਕਲ ਟੀਮਾਂ ਦੀ ਮਦਦ ਨਾਲ ਥਾਣਾ ਸਿਟੀ ਕਪੂਰਥਲਾ ਦੇ ਐੱਸ. ਐੱਚ. ਓ. ਇੰਸਪੈਕਟਰ ਅਮਨਦੀਪ ਨਾਹਰ ਤੇ ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚਾਰਜ ਰਮਨ ਕੁਮਾਰ ਨੇ ਸਾਂਝੇ ਤੌਰ ’ਤੇ ਛਾਪੇਮਾਰੀ ਕਰਕੇ ਉੱਤਰਾਖੰਡ ਦੇ ਚਮੌਲੀ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡੀ. ਐੱਸ. ਪੀ. (ਸਬ ਡਿਵੀਜ਼ਨ) ਸ਼ੀਤਲ ਸਿੰਘ, ਐੱਸ. ਐੱਚ. ਓ. ਸਿਟੀ ਅਮਨਦੀਪ ਨਾਹਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ
ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਕਈ ਮਾਮਲੇ
ਐੱਸ. ਪੀ. (ਡੀ.) ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕਪੂਰਥਲਾ ਪੁਲਸ ਨੇ ਇਹ ਵੱਡੀ ਸਫਲਤਾ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬਣਾਈ ਗਈ ਵਿਸ਼ੇਸ਼ ਪੁਲਸ ਟੀਮ ਤੇ ਟੈਕਨੀਕਲ ਮਦਦ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਵਜੋਤ ਸਿੰਘ ਉਰਫ਼ ਮਨੀ ਬਾਬਾ ਖ਼ਿਲਾਫ਼ ਵੱਖ-ਵੱਖ ਗੰਭੀਰ ਮਾਮਲਿਆਂ ਨੂੰ ਲੈ ਕੇ 12 ਮਾਮਲੇ ਦਰਜ ਹਨ। ਐੱਸ. ਪੀ. (ਡੀ) ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮੁਲਜ਼ਮ ਮਨੀ ਬਾਬਾ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਖੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ! 24 ਘੰਟਿਆਂ 'ਚ ਪਾਣੀ ਦਾ ਪੱਧਰ ਪਹੁੰਚਿਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
