ਭਿਆਨਕ ਹਾਦਸੇ ਨੇ ਉਜਾੜਿਆ ਇਕ ਹੋਰ ਪਰਿਵਾਰ, ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਜਾ ਰਹੇ ਨੌਜਵਾਨ ਦੀ ਮੌਤ

Wednesday, Mar 08, 2023 - 01:22 PM (IST)

ਭਿਆਨਕ ਹਾਦਸੇ ਨੇ ਉਜਾੜਿਆ ਇਕ ਹੋਰ ਪਰਿਵਾਰ, ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਜਾ ਰਹੇ ਨੌਜਵਾਨ ਦੀ ਮੌਤ

ਤਰਨਤਾਰਨ/ਫਗਵਾੜਾ (ਰਮਨ, ਵਿਜੇ ਅਰੋੜਾ, ਵੈੱਬ ਡੈਸਕ) : ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਜਾ ਰਹੇ ਜ਼ਿਲ੍ਹਾ ਤਰਨਤਾਰਨ ਦੇ ਨੌਜਵਾਨ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਅਨਮੋਲ ਸਿੰਘ (22) ਪੁੱਤਰ ਮਹਿੰਦਰ ਸਿੰਘ ਵਾਸੀ ਕਸਬਾ ਫਤਿਆਬਾਦ, ਖਡੂਰ ਸਾਹਿਬ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਆਪਣੇ ਸਾਥੀਆਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੀ ਸੀ। ਇਸ ਦੌਰਾਨ ਜਦੋਂ ਉਹ ਫਗਵਾੜਾ ਨੇੜੇ ਪੁੱਜੇ ਤਾਂ ਖੜ੍ਹੇ ਟਰਾਲੇ ਨਾਲ ਉਸ ਦੀ ਭਿਆਨਕ ਟੱਕਰ ਹੋ ਗਈ। 

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਦੀ ਗੁੰਡਾਗਰਦੀ, ਤੇਲ ਪਵਾਉਣ ’ਤੇ ਨਹੀਂ ਉੱਠੀ ਸੂਈ ਤਾਂ ਕੀਤੀ ਕੁੱਟਮਾਰ, ਦੇਖੋ ਵੀਡੀਓ

ਘਟਨਾ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਦਮ ਤੋੜ ਦਿੱਤਾ। ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਜਿੱਥੇ ਪਰਿਵਾਰ ਦਾ ਰੋ-ਰੋ ਬੁਰਾ ਹੈ, ਉੱਥੇ ਹੀ ਇਲਾਕੇ 'ਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ- ਨਾਭਾ ਜੇਲ੍ਹ 'ਚ ਬੰਦ ਗੈਂਗਸਟਰ ਅਮਨਾ ਦਾ ਇਕ ਹੋਰ ਕਾਰਨਾਮਾ ਆਇਆ ਸਾਹਮਣੇ, ਕੀਤਾ ਵੱਡਾ ਕਾਂਡ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

 


author

Simran Bhutto

Content Editor

Related News