ਪੰਜਾਬ 'ਚ ਫਿਰ ਰੂਹ ਕੰਬਾਊ ਹਾਦਸਾ, ਨੌਜਵਾਨ ਦੀ ਪਲਟੀਆਂ ਖਾਂਦੀ ਕਾਰ ਨਹਿਰ 'ਚ ਜਾ ਡਿੱਗੀ
Sunday, Feb 02, 2025 - 01:20 PM (IST)
ਹੁਸ਼ਿਆਰਪੁਰ (ਅਮਰੀਕ, ਸੰਜੀਵ)- ਪੰਜਾਬ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਐਮਾ ਜੱਟਾਂ ਕੋਲ ਬਿਸਤ ਦੁਆਬਾ ਨਹਿਰ ਵਿਚ ਇਕ ਗੱਡੀ ਪਲਟੀਆਂ ਖਾਂਦੀ ਹੋਈ ਡਿੱਗ ਗਈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਵੇਰੇ ਜਦੋਂ ਰਾਹਗੀਰਾਂ ਵੱਲੋਂ ਗੱਡੀ ਨਹਿਰ ਦੇ ਵਿੱਚ ਡਿੱਗੀ ਹੋਈ ਵੇਖੀ ਗਈ ਤਾਂ ਉਨ੍ਹਾਂ ਪੁਲਸ ਚੌਂਕੀ ਕੋਟਫਤੂਹੀ ਨੂੰ ਸੁਚਿਤ ਕੀਤਾ। ਜਾਂਚ ਉਪਰੰਤ ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਉਰਫ਼ ਮੌਜੀ (28) ਪੁੱਤਰ ਗੁਰਦੀਪ ਸਿੰਘ ਪਿੰਡ ਪਦਰਾਣਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਰੀ ਹੋ ਗਏ ਹੁਕਮ
ਜਤਿੰਦਰ ਸਿੰਘ ਕਿਸੇ ਪ੍ਰੋਗਰਾਮ ਤੋਂ ਕੋਟਫਤੂਹੀ ਵਾਲੀ ਸਾਈਡ ਤੋਂ ਪਿੰਡ ਪਦਰਾਣਾ ਵੱਲ ਨੂੰ ਜਾ ਰਿਹਾ ਸੀ ਤਾਂ ਜਦੋਂ ਇਹ ਐਮਾ ਜੱਟਾਂ ਕੋਲ ਪੁੱਜਾ ਤਾਂ ਧੁੰਦ ਹੋਣ ਕਾਰਨ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਗੱਡੀ ਨਹਿਰ ਵਿੱਚ ਡਿੱਗਣ ਉਪਰੰਤ ਪਲਟੀਆਂ ਖਾਂਦੀ ਹੋਈ ਕਾਫ਼ੀ ਦੂਰ ਤੱਕ ਪਹੁੰਚ ਗਈ। ਇਸ ਹਾਦਸੇ ਦੀ ਸੂਚਨਾ ਮਿਲਣ 'ਤੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧ ਦੇ ਵਿਚ ਸੁਖਵਿੰਦਰ ਸਿੰਘ ਏ. ਐੱਸ. ਆਈ. ਚੌਂਕੀ ਇੰਚਾਰਜ ਕੋਟਫਤੂਹੀ ਨੇ ਕਿਹਾ ਕਿ ਜਤਿੰਦਰ ਦੀ ਲਾਸ਼ ਨੂੰ ਨਹਿਰ ਵਿਚੋਂ ਕੱਢਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਰੱਖਿਆ ਗਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ, ਜਾਣੋ ਕਦੋ ਪਵੇਗਾ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e