ਦੁਕਾਨਦਾਰਾਂ ਵਿਚਾਲੇ ਹੋਈ ਆਪਸੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

Tuesday, Jun 14, 2022 - 01:27 PM (IST)

ਦੁਕਾਨਦਾਰਾਂ ਵਿਚਾਲੇ ਹੋਈ ਆਪਸੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਰਾਮਾਂ ਮੰਡੀ/ਬਠਿੰਡਾ (ਪਰਮਜੀਤ) : ਰਾਮਾਂ ਮੰਡੀ ਸੁਪਰਮਾਰਕੀਟ ’ਚ ਦੁਕਾਨਦਾਰਾਂ ਦੀ ਪਾਣੀ ਦੇ ਕੈਂਪਰ ਨੂੰ ਲੈ ਕੇ ਹੋਈ ਆਪਸੀ ਲੜਾਈ ’ਚ ਚੱਲੀਆਂ ਗੋਲੀਆਂ ਦੌਰਾਨ 1 ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ। ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐੱਸ.ਪੀ ਤਲਵੰਡੀ ਸਾਬੋ ਅਤੇ ਐੱਸ.ਐੱਚ.ਓ. ਰਾਮਾਂ ਪੁਲਸ ਫੋਰਸ ਨਾਲ ਮੌਕੇ ’ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਪੇਕੇ ਘਰ ਪਿਓ ਨੂੰ ਮਿਲਣ ਆਈ ਭੈਣ ਦਾ ਵੱਡੇ ਭਰਾ ਨੇ ਕੀਤਾ ਬੇਰਹਿਮੀ ਨਾਲ ਕਤਲ

ਉਧਰ ਗੱਲਬਾਤ ਕਰਦੇ ਹੋਏ ਰਾਮਾਂ ਪੁਲਸ ਨੇ ਦੱਸਿਆ ਕਿ ਉਕਤ ਦੁਕਾਨਦਾਰਾਂ ਦੀ ਬੀਤੇ ਦਿਨ ਪਾਣੀ ਦੇ ਕੈਂਪਰ ਨੂੰ ਲੈ ਕੇ ਲੜਾਈ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਆਪਸੀ ਸਮਝੌਤਾ ਹੋ ਗਿਆ ਸੀ। ਪ੍ਰੰਤੂ ਸਵੇਰੇ ਉਨ੍ਹਾਂ ਦੀ ਫਿਰ ਲੜਾਈ ਹੋ ਗਈ, ਇਹ ਲੜਾਈ ਇੰਨਾ ਵੱਧ ਗਈ ਕਿ ਇਸ ਮੌਕੇ ਗੋਲ਼ੀਆਂ ਵੀ ਚੱਲ ਗਈਆਂ ਅਤੇ ਟੇਲਰ ਗੁਰਪ੍ਰੀਤ ਸਿੰਘ ਦਾ 2 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲ਼ੀਆਂ ਲੱਗਣ ਕਾਰਣ ਗੰਭੀਰ ਜ਼ਖਮੀ ਹੋਏ ਗੁਰਪ੍ਰੀਤ ਸਿੰਘ ਨੂੰ ਹੈਲਪਲਾਈਨ ਦੀ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਧਰ ਪੁਲਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਵਾਪਰੇ ਹਾਦਸੇ ਨੇ ਉਜਾੜੇ ਕਈ ਪਰਿਵਾਰ, ਦੋ ਜੋੜਿਆਂ ਦੀ ਮੌਕੇ ’ਤੇ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News