ਅੰਮ੍ਰਿਤਸਰ ''ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Tuesday, Nov 19, 2019 - 10:29 PM (IST)

ਅੰਮ੍ਰਿਤਸਰ (ਸੁਮਿਤ ਖੰਨਾ)- ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵੜੈਚ 'ਚ ਅੱਜ ਇਕ ਨੌਜਵਾਨ ਮਨਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮੌਕੇ ਪੁੱਜੀ ਪੁਲਸ ਨੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਮਨਦੀਪ ਸਿੰਘ ਜਦੋ ਅੱਜ ਆਪਣੇ ਘਰੋਂ ਵਾਹਨ ਤੇ ਨਿਕਲਿਆ ਤੇ ਰਾਹ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਮਨਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਮਨਦੀਪ ਇਕ ਫੈਕਟਰੀ ਦੇ ਵਿਚ ਕੰਮ ਕਰਦਾ ਸੀ ਤੇ ਅੱਜ ਸ਼ਾਮ ਨੂੰ ਜਦੋਂ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਹ ਕਹਿ ਕੇ ਗਿਆ ਕਿ ਉਹ ਕਿਸੇ ਕੰਮ ਤੇ ਜਾ ਰਿਹਾ ਹੈ ਜਿਸ ਤੋਂ ਬਾਅਦ ਉਸ ਦਾ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਰ ਵਾਲਿਆਂ ਦਾ ਕਹਿਣਾ ਹੈ ਕਿ ਉਸ ਨੂੰ 15 ਗੋਲੀਆਂ ਵੱਜੀਆਂ ਹਨ ਪਰ ਪੁਲਸ ਦਾ ਕਹਿਣਾ ਹੈ ਕਿ ਉਸ ਨੂੰ 6 ਗੋਲੀਆਂ ਵੱਜੀਆਂ ਹਨ। ਸੂਤਰਾਂ ਦੀ ਮੰਨੀਏ ਤਾਂ ਮਾਮਲਾ ਨਸ਼ੇ ਨਾਲ ਜੁੜਿਆ ਹੋ ਸਕਦਾ ਹੈ, ਜਿਸ ਦੀ ਪੜਤਾਲ ਪੁਲਸ ਵਲੋਂ ਕੀਤੀ ਜਾ ਰਹੀ ਹੈ।