CM ਮਾਨ ਦੇ ਸ਼ਹਿਰ ’ਚ ਵੱਡੀ ਵਾਰਦਾਤ, ਸਿਰ 'ਚ ਗੋਲ਼ੀ ਮਾਰ ਨੌਜਵਾਨ ਦਾ ਕੀਤਾ ਕਤਲ

Thursday, May 12, 2022 - 11:40 AM (IST)

CM ਮਾਨ ਦੇ ਸ਼ਹਿਰ ’ਚ ਵੱਡੀ ਵਾਰਦਾਤ, ਸਿਰ 'ਚ ਗੋਲ਼ੀ ਮਾਰ ਨੌਜਵਾਨ ਦਾ ਕੀਤਾ ਕਤਲ

ਸੰਗਰੂਰ (ਪ੍ਰਿੰਸ) : ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ’ਚ ਕਾਨੂੰਨ ਵਿਵਸਥਾ ’ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਸੰਗਰੂਰ ’ਚ ਰਾਤ ਸਮੇਂ ਘਰ ਦੇ ਬਾਹਰ ਟਹਿਲ ਰਹੇ 22 ਸਾਲਾ ਨੌਜਵਾਨ ਕਮਲਦੀਪ ਕੁਮਾਰ ਨੂੰ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕਮਲਦੀਪ ਸਿੰਘ ਆਪਣੇ ਘਰ ਦੇ ਬਾਹਰ ਟਹਿਲ ਰਿਹਾ ਸੀ। ਹਮਲਾਵਰਾਂ ਨੇ ਖ਼ੁਦ ਉਸਨੂੰ ਆਪਣੀ ਘਰ ਦੀ ਛੱਤ ’ਤੇ ਬੁਲਾਇਆ ਸੀ ਤੇ ਗੁਆਂਢ ਵਾਲੀ ਛੱਤ ਤੋਂ ਅਚਾਨਕ 4 ਹਮਲਾਵਰਾਂ ਨੇ ਉਸ ਦੇ ਸਿਰ ’ਚ ਗੋਲੀ ਮਾਰ ਦਿੱਤੀ । ਹਮਲਾਵਰਾਂ ਨੇ ਕਮਲਦੀਪ ਸਿੰਘ ਦੇ ਪਰਿਵਾਰ ਨੂੰ ਰਾਤ ਦੇ 2 ਵਜੇ ਘਟਨਾ ਦੀ ਸੂਚਨਾ ਦਿੱਤੀ ਕਿ ਤੁਹਾਡੇ ਮੁੰਡੇ ਦੀ ਗੋਲੀ ਲੱਗ ਕੇ ਮੌਤ ਹੋ ਗਈ ਹੈ। ਇਸ ਘਟਨਾ ਨਾਲ ਸਾਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। 

ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, RDX ਨਾਲ ਫੜੇ ਗਏ 4 ਅੱਤਵਾਦੀਆਂ ਦੇ 2 ਹੋਰ ਸਾਥੀ ਗ੍ਰਿਫ਼ਤਾਰ

ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਇਹ ਘਟਨਾ 11 ਮਈ ਦੀ ਰਾਤ ਨੂੰ ਸੰਗਰੂਰ ਦੇ ਘੁਮਿਆਰ ਬਸਤੀ ਇਲਾਕੇ ਦੀ ਹੈ। ਪੁਲਸ ਨੇ ਇਨ੍ਹਾਂ ਚਾਰਾਂ ਹਮਲਾਵਰਾਂ ’ਚੋਂ ਇਕ ਨੂੰ ਕਾਬੂ ਕਰ ਲਿਆ ਹੈ ਅਤੇ ਬਾਕੀ 3 ਹਮਲਾਵਰ ਹਥਿਆਰ ਸਮੇਤ ਫਰਾਰ ਹਨ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਮ੍ਰਿਤਕ ਦੇ ਪਿਤਾ ਨੇ ਇਨਸਾਫ ਲਈ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Meenakshi

News Editor

Related News