ਸਹੁਰੇ ਜ਼ਮੀਨ ਵੇਚਣ ਲਈ ਮਜਬੂਰ ਕਰ ਕੇ ਮੰਗਦੇ ਸੀ ਪੈਸੇ, ਅੱਕ ਕੇ ਨੌਜਵਾਨ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ

Tuesday, Oct 01, 2024 - 05:26 AM (IST)

ਲੁਧਿਆਣਾ (ਰਾਜ)- ਲੁਧਿਆਣਾ ਇਲਾਕੇ ਤੋਂ ਮੰਦਭਾਗੀ ਖ਼ਬਰ ਆ ਰਹੀ ਹੈ, ਜਿੱਥੇ ਪਤਨੀ ਅਤੇ ਉਸ ਦੇ ਪੇਕੇ ਪਰਿਵਾਰ ਤੋਂ ਪ੍ਰੇਸ਼ਾਨ ਹੋ ਕੇ ਪਤੀ ਨੇ ਜ਼ਹਿਰ ਨਿਗਲ ਲਿਆ। ਉਸ ਦੀ ਹਾਲਤ ਵਿਗੜ ਗਈ ਅਤੇ ਹਸਪਤਾਲ ਵਿਚ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦਲਜੀਤ ਸਿੰਘ ਹੈ ਜੋ ਪਿੰਡ ਬੂਲ ਦਾ ਰਹਿਣ ਵਾਲਾ ਹੈ। 

ਥਾਣਾ ਡੇਹਲੋਂ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ। ਇਸ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਸ ਨੇ ਮ੍ਰਿਤਕ ਦੀ ਭੈਣ ਬਲਜੀਤ ਕੌਰ ਦੀ ਸ਼ਿਕਾਇਤ ’ਤੇ ਉਸ ਦੀ ਪਤਨੀ ਸੰਦੀਪ ਕੌਰ ਤੇ ਗੁਰਤੇਜ ਸਿੰਘ ਖਿਲਾਫ਼਼ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਸਰਪੰਚੀ ਦੇ ਕਾਗਜ਼ ਭਰਨ ਆਏ ਸਾਬਕਾ ਸਰਪੰਚ ਨੇ BDO ਦਫ਼ਤਰ 'ਚ ਚਲਾ'ਤੀਆਂ ਗੋਲ਼ੀਆਂ, ਫ਼ਿਰ ਜੋ ਹੋਇਆ...

ਬਰਨਾਲਾ ਦੀ ਰਹਿਣ ਵਾਲੀ ਬਲਜੀਤ ਕੌਰ ਨੇ ਪੁਲਸ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਭਰਾ ਦਲਜੀਤ ਸਿੰਘ ਦਾ ਵਿਆਹ ਸੰਦੀਪ ਕੌਰ ਦੇ ਨਾਲ ਹੋਇਆ ਸੀ ਪਰ ਸੰਦੀਪ ਕੌਰ ਅਤੇ ਉਸ ਦਾ ਪਿਤਾ ਉਸ ਦੇ ਭਰਾ ਨੂੰ ਪ੍ਰੇਸ਼ਾਨ ਕਰਦੇ ਸਨ। ਜ਼ਮੀਨ ਵੇਚ ਕੇ ਪੈਸੇ ਦੇਣ ਲਈ ਕਹਿੰਦੇ ਸਨ। ਇਸ ਲਈ ਉਸ ਦਾ ਭਰਾ ਕਾਫੀ ਪ੍ਰੇਸ਼ਾਨ ਹੋ ਚੁੱਕਾ ਸੀ। 

ਇਨ੍ਹਾਂ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਜ਼ਹਿਰ ਨਿਗਲ ਲਿਆ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦ ਫੜ ਲਿਆ ਜਾਵੇਗਾ।

ਇਹ ਵੀ ਪੜ੍ਹੋ- Elante Mall 'ਚ ਵਾਪਰਿਆ ਵੱਡਾ ਹਾਦਸਾ ; B'Day ਮਨਾਉਣ ਆਈ ਮਸ਼ਹੂਰ ਅਦਾਕਾਰਾ ਹੋ ਗਈ ਜ਼ਖ਼ਮੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News